
ਮੋਗਾ (ਦ ਸਟੈਲਰ ਨਿਊਜ਼)। ਮੋਗਾ ਦੇ ਨਿਹਾਲ ਸਿੰਘ ਵਾਲਾ ਦੇ ਪਿੰਡ ਮਾਛੀਕੇ ਵਿੱਚ ਜ਼ਮੀਨ ਨੂੰ ਲੈ ਕੇ ਇੱਕ ਤਾਏ ਨੇ ਆਪਣੇ ਹੀ ਭਤੀਜੇ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਜਾਣਕਾਰੀ ਮੁਤਾਬਕ ਮਾਛੀਕੇ ਪਿੰਡ ਦੇ ਵਸਨੀਕ ਨਵਦੀਪ ਸਿੰਘ ਦਾ ਆਪਣੇ ਚਾਚੇ ਬਹਾਦਰ ਸਿੰਘ ਨਾਲ ਲੰਬੇ ਸਮੇਂ ਤੋਂ ਜ਼ਮੀਨੀ ਵਿਵਾਦ ਚੱਲ ਰਿਹਾ ਸੀ। ਸ਼ਨੀਵਾਰ ਸਵੇਰੇ ਦੋਵੇਂ ਖੇਤਾਂ ਵਿੱਚ ਪਹੁੰਚੇ, ਜਿੱਥੇ ਦੋਵਾਂ ਦਾ ਝਗੜਾ ਵੱਧ ਗਿਆ। ਗੁੱਸੇ ਵਿੱਚ ਆ ਕੇ ਬਹਾਦਰ ਸਿੰਘ ਨੇ ਨਵਦੀਪ ਸਿੰਘ ਨੂੰ ਆਪਣੀ ਰਿਵਾਲਵਰ ਨਾਲ ਦੋ ਵਾਰ ਗੋਲੀ ਮਾਰ ਦਿੱਤੀ।

ਜਿਸ ਤੋਂ ਬਾਅਦ ਆਪਣੀ ਕਾਰ ਉਸ ਉੱਤੇ ਚੜ੍ਹਾ ਦਿੱਤਾ ਅਤੇ ਘਰ ਵਾਪਸ ਆ ਗਿਆ। ਇਸ ਹਾਦਸੇ ਵਿੱਚ ਨਵਦੀਪ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਨਿਹਾਲ ਸਿੰਘ ਵਾਲਾ ਅਨਵਰ ਅਲੀ ਸਮੇਤ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਵੱਲੋਂ ਕਾਰਵਾਈ ਜਾਰੀ ਹੈ।












