Monday, October 26, 2026
Home Crime ਕਾਰ ਤੇ ਟਰੱਕ ਦੀ ਟੱਕਰ, 5 ਦੀ ਮੌਤ, 2 ਜ਼ਖਮੀ

ਕਾਰ ਤੇ ਟਰੱਕ ਦੀ ਟੱਕਰ, 5 ਦੀ ਮੌਤ, 2 ਜ਼ਖਮੀ

ਮੱਧ ਪ੍ਰਦੇਸ਼ (ਦ ਸਟੈਲਰ ਨਿਊਜ਼)। ਮੱਧ ਪ੍ਰਦੇਸ਼ ਦੇ ਛਤਰਪੁਰ ਜ਼ਿਲ੍ਹੇ ਵਿੱਚ ਹਾਈਵੇਅ ’ਤੇ ਇੱਕ ਕਾਰ ਤੇ ਟਰੱਕ ਦੀ ਟੱਕਰ ਕਾਰਨ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਪੁਲੀਸ ਨੇ ਦੱਸਿਆ ਕਿ ਇਹ ਹਾਦਸਾ ਸ਼ੁੱਕਰਵਾਰ ਰਾਤ ਉਦੋਂ ਵਾਪਰਿਆ ਜਦੋਂ ਸਤਨਾ ਸ਼ਹਿਰ ਦੇ ਇੱਕ ਹੀ ਪਰਿਵਾਰ ਦੇ ਸੱਤ ਜੀਅ ਸ਼ਾਹਗੜ੍ਹ ਵਿੱਚ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਕਾਰ ਵਿੱਚ ਜਾ ਰਹੇ ਸਨ। ਇੱਥੋਂ 35 ਕਿਲੋਮੀਟਰ ਦੂਰ ਗੁਲਗੰਜ ਥਾਣਾ ਖੇਤਰ ਵਿੱਚ ਸਾਗਰ-ਕਾਨਪੁਰ ਰਾਸ਼ਟਰੀ ਰਾਜਮਾਰਗ ’ਤੇ ਉਨ੍ਹਾਂ ਦੀ ਕਾਰ ਦੀ ਟਰੱਕ ਨਾਲ ਆਹਮੋ-ਸਾਹਮਣੀ ਟੱਕਰ ਹੋ ਗਈ।

Advertisements

ਵਧੀਕ ਪੁਲੀਸ ਸੁਪਰਡੈਂਟ ਆਦਿਤਿਆ ਪਾਟਲੇ ਨੇ ਦੱਸਿਆ ਕਿ ਕਾਰ ਵਿੱਚ ਸਵਾਰ ਪੰਜ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਦੋ ਹੋਰ ਗੰਭੀਰ ਜ਼ਖਮੀ ਹੋ ਗਏ। ਸਾਗਰ ਰੇਂਜ ਦੇ ਇੰਸਪੈਕਟਰ ਜਨਰਲ ਹਿਮਾਨੀ ਖੰਨਾ ਨੇ ਮੌਕੇ ਦਾ ਜਾਇਜ਼ਾ ਲਿਆ। ਇਸ ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਨੇ ਫਰਾਰ ਹੋਣ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਨੇ ਉਸ ਨੂੰ ਥੋੜ੍ਹੀ ਦੂਰੀ ’ਤੇ ਹੀ ਕਾਬੂ ਕਰ ਲਿਆ।

LEAVE A REPLY

Please enter your comment!
Please enter your name here