Tuesday, October 20, 2026
Home Crime ਤੇਜ਼ ਰਫ਼ਤਾਰ ਟਰੱਕ ਨੇ ਟਰਾਲੀ ਨੂੰ ਮਾਰੀ ਟੱਕਰ, 1 ਦੀ ਮੌਤ

ਤੇਜ਼ ਰਫ਼ਤਾਰ ਟਰੱਕ ਨੇ ਟਰਾਲੀ ਨੂੰ ਮਾਰੀ ਟੱਕਰ, 1 ਦੀ ਮੌਤ

ਸਮਰਾਲਾ (ਦ ਸਟੈਲਰ ਨਿਊਜ਼)। ਲੁਧਿਆਣਾ ਦੇ ਸਮਰਾਲਾ ਚੌਕ ਵਿੱਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ 50 ਸਾਲ ਦੇ ਵਿਅਕਤੀ ਗੁਰਪ੍ਰੀਤ ਦੀ ਫਲਾਈ ਓਵਰ ਤੋਂ ਡਿੱਗਣ ਦੇ ਨਾਲ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਗੁਰਪ੍ਰੀਤ ਸਿੰਘ ਟਰੈਕਟਰ ਟਰਾਲੀ ਲੈ ਕੇ ਜਾ ਰਿਹਾ ਸੀ ਅਤੇ ਪਿੱਛੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਨੇ ਟਰਾਲੀ ਨੂੰ ਟੱਕਰ ਮਾਰ ਦਿੱਤੀ ਸੀ। ਇਸ ਦੌਰਾਨ ਗੁਰਪ੍ਰੀਤ ਸਿੰਘ ਟਰਾਲੀ ਤੋਂ ਹੇਠਾਂ ਫਲਾਈ ਓਵਰ ਤੋਂ 30 ਫੁੱਟ ਹੇਠਾਂ ਜਾ ਕੇ ਡਿੱਗ ਪਿਆ ਜਿਸ ਦੌਰਾਨ ਗੁਰਪ੍ਰੀਤ ਦੀ ਮੌਤ ਹੋ ਗਈ । ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ ।

Advertisements

ਮ੍ਰਿਤਕ ਦੇ ਪੁੱਤਰ ਨੇ ਦੱਸਿਆ ਕਿ ਉਨ੍ਹਾਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ ਉੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਇਨਸਾਫ ਦੀ ਮੰਗ ਕੀਤੀ ਅਤੇ ਕਿਹਾ ਕਿ ਟਰੱਕ ਡਰਾਈਵਰ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

LEAVE A REPLY

Please enter your comment!
Please enter your name here