
ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਬਾਈਪਾਸ ਦੇ ਮਹਿਲਾ ਪੁੱਲ ਕੋਲ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਲੋਪੋਕੇ ਵੱਲੋਂ ਆ ਰਹੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਕਾਰ ਵਿੱਚ ਚਾਰ ਨੌਜਵਾਨ ਸਵਾਰ ਸਨ। ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇੱਕ ਨੌਜਵਾਨ ਗੰਭੀਰ ਜ਼ਖਮੀ ਹੋਇਆ ਹੈ।

ਮੌਕੇ ‘ਤੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਕਾਰ ਦੇ ਅੰਦਰ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਦੀ ਪੁਸ਼ਟੀ ਕੀਤੀ। ਮੌਤ ਵਾਲੇ ਨੌਜਵਾਨਾਂ ਵਿੱਚ ਇੱਕ ਚੱਕ ਮਿਸ਼ਰੀ ਖਾਂ ਪਿੰਡ ਦਾ, ਇੱਕ ਪਿੰਡ ਲੋਪੋਕੇ ਦਾ ਅਤੇ ਇੱਕ ਪਿੰਡ ਬੋਪਾਰਾਏ ਬਾਜ ਕਲਾਂ ਦਾ ਨੌਜਵਾਨ ਦੱਸਿਆ ਜਾ ਰਿਹਾ ਹੈ।
ਗੰਭੀਰ ਜ਼ਖਮੀ ਨੌਜਵਾਨ ਸੁੰਨੀ, ਪਿੰਡ ਚੱਕ ਮਿਸ਼ਰੀ ਖਾਂ ਦਾ ਰਹਿਣ ਵਾਲਾ, ਹਾਲਤ ਬਹੁਤ ਨਾਜ਼ੁਕ ਦੱਸੀ ਜਾ ਰਹੀ ਹੈ। ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜ਼ਖਮੀ ਨੌਜਵਾਨ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।












