
ਚੰਡੀਗੜ੍ਹ (ਦ ਸਟੈਲਰ ਨਿਊਜ਼)। ਸਾਬਕਾ ਕੇਂਦਰੀ ਮੰਤਰੀ ਸ਼ਿਵਰਾਜ ਪਾਟਿਲ ਦਾ 91 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਹ ਲੰਬੇ ਸਮੇਂ ਤੋਂ ਬਿਮਾਰ ਸਨ ਅਤੇ ਹਸਪਤਾਲ ਵਿੱਚ ਇਲਾਜ ਅਧੀਨ ਸੀ।

ਜਾਣਕਾਰੀ ਅਨੁਸਾਰ ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸ਼ਿਵਰਾਜ ਪਾਟਿਲ ਨੇ ਲਾਤੂਰ ਵਿੱਚ ਆਖਰੀ ਸਾਹ ਲਏ ਸਨ। ਆਪਣੇ ਲੰਬੇ ਰਾਜਨੀਤਿਕ ਕਰੀਅਰ ਦੌਰਾਨ, ਸ਼ਿਵਰਾਜ ਪਾਟਿਲ ਨੇ ਲੋਕ ਸਭਾ ਦੇ ਸਪੀਕਰ ਅਤੇ ਕੇਂਦਰੀ ਮੰਤਰੀ ਮੰਡਲ ਵਿੱਚ ਕਈ ਮਹੱਤਵਪੂਰਨ ਅਹੁਦਿਆਂ ‘ਤੇ ਕੰਮ ਕੀਤਾ। ਪਾਟਿਲ ਨੇ ਲਾਤੂਰ ਲੋਕ ਸਭਾ ਸੀਟ ਤੋਂ ਸੱਤ ਵਾਰ ਜਿੱਤ ਪ੍ਰਾਪਤ ਕੀਤੀ ਸੀ।












