Tuesday, November 3, 2026
Home Crime ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸ਼ਨ...

ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸ਼ਨ ਅਲਰਟ

ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਿਸ ਤੋਂ ਬਾਅਦ ਸਕੂਲਾਂ ਦੀ ਛੁੱਟੀ ਕਰ ਦਿੱਤੀ ਗਈ। ਮਿਲੀ ਜਾਣਕਾਰੀ ਮੁਤਾਬਿਕ ਸਕੂਲਾਂ ਨੂੰ ਸ਼ੱਕੀ ਈਮੇਲ ਆਈ ਹੈ ਜਿਸ ’ਤੇ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਈਮੇਲ ਤੋਂ ਬਾਅਦ ਸਕੂਲਾਂ ਵਿੱਚ ਹੜਕੰਪ ਮਚ ਗਿਆ। ਧਮਕੀ ਸਬੰਧੀ ਜਾਣਕਾਰੀ ਮਿਲਣ ਉਪਰੰਤ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਅਲਰਟ ਹੋ ਗਿਆ ਹੈ। ਹੁਣ ਤੱਕ ਕੀਤੀ ਗਈ ਕਾਰਵਾਈ ਦੌਰਾਨ ਕਿਸੇ ਵੀ ਸਕੂਲ ਤੋਂ ਕੋਈ ਸ਼ੱਕੀ ਚੀਜ਼ ਬਰਾਮਦ ਨਹੀਂ ਹੋਈ, ਪਰ ਫਿਰ ਵੀ ਸੁਰੱਖਿਆ ਪ੍ਰਬੰਧ ਸਖਤ ਕਰ ਦਿੱਤੇ ਗਏ ਹਨ।

Advertisements

ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਵੱਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਸ਼ਹਿਰ ਅਤੇ ਪੇਂਡੂ ਪੱਟੀ ਦੇ ਕੁਝ ਸਕੂਲਾਂ ਨੂੰ ਇੱਕ ਸ਼ੱਕੀ ਈਮੇਲ ਮਿਲੀ ਹੈ। ਹਰੇਕ ਸਕੂਲ ਵਿੱਚ ਇੱਕ ਗਜ਼ਟਿਡ ਅਧਿਕਾਰੀ ਤਾਇਨਾਤ ਹੈ ਅਤੇ ਟੀਮ ਵੱਲੋਂ ਜਾਂਚਾਂ ਚੱਲ ਰਹੀਆਂ ਹਨ। ਸਾਈਬਰ ਪੁਲਿਸ ਸਟੇਸ਼ਨ ਮੇਲ ਦੇ ਸਰੋਤ ਦਾ ਪਤਾ ਲਗਾ ਰਿਹਾ ਹੈ। ਉਨ੍ਹਾਂ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ, ਪੁਲਿਸ ਡਿਊਟੀ ‘ਤੇ ਹੈ ਅਤੇ ਪੂਰੀ ਤਰ੍ਹਾਂ ਚੌਕਸ ਹੈ।

LEAVE A REPLY

Please enter your comment!
Please enter your name here