Saturday, October 10, 2026
Home Crime ਪਤੀ ਨੇ ਪਤਨੀ ਦਾ ਗਲਾ ਦਬਾ ਕੇ ਕੀਤੀ ਹੱਤਿਆ

ਪਤੀ ਨੇ ਪਤਨੀ ਦਾ ਗਲਾ ਦਬਾ ਕੇ ਕੀਤੀ ਹੱਤਿਆ

ਮੋਰਿੰਡਾ (ਦ ਸਟੈਲਰ ਨਿਊਜ਼)। ਮੋਰਿੰਡਾ ਦੇ ਨਜ਼ਦੀਕੀ ਪਿੰਡ ਡੂਮਛੇੜੀ ਵਿਖੇ ਇੱਕ ਵਿਅਕਤੀ ਵੱਲੋਂ ਆਪਣੀ ਪਤਨੀ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮੋਰਿੰਡਾ ਪੁਲਿਸ ਨੇ ਇਸ ਸਬੰਧੀ ਮ੍ਰਿਤਕਾ ਦੇ ਪਿਤਾ ਦੇ ਬਿਆਨਾਂ ਦੇ ਅਧਾਰ ’ਤੇ ਮਾਮਲਾ ਦਰਜ ਕਰਕੇ ਅਤੇ ਆਰੋਪੀ ਪਤੀ ਨੂੰ ਕਾਬੂ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਗੁਰਜੀਤ ਸਿੰਘ ਨੇ ਦੱਸਿਆ ਕਿ ਧਰਮਿੰਦਰ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਡੂਮਛੇੜੀ ਨੇ ਬੀਤੀ ਰਾਤ 12.00 ਵਜੇ ਮੋਰਿੰਡਾ ਪੁਲਿਸ ਸਟੇਸ਼ਨ ਵਿੱਚ ਬੀਤੀ ਰਾਤ ਟੈਲੀਫੋਨ ਰਾਹੀਂ ਇਤਲਾਹ ਦਿੱਤੀ ਸੀ ਕਿ ਉਸ ਦੀ ਪਤਨੀ ਸੁਰਿੰਦਰ ਕੌਰ ਦੀ ਉਲਟੀਆਂ ਆਉਣ ਕਾਰਨ ਮੌਤ ਹੋ ਗਈ ਹੈ, ਜਿਸ ਦੀ ਲਾਸ਼ ਨੂੰ ਲੈਕੇ ਜਾਣ ਦਾ ਕੋਈ ਸਾਧਨ ਨਹੀਂ ਹੈ। ਉਹਨਾਂ ਦੱਸਿਆ ਕਿ ਸੂਚਨਾ ਮਿਲਣ ਉਪਰੰਤ ਜਦੋਂ ਸਬ ਇੰਸਪੈਕਟਰ ਗੁਰਮੁਖ ਸਿੰਘ ਐਸਐਚਓ ਮੋਰਿੰਡਾ ਸ਼ਹਿਰੀ ਪੁਲਿਸ ਪਾਰਟੀ ਸਮੇਤ ਡੂਮਛੇੜੀ ਵਿੱਚ ਮੌਕੇ ‘ਤੇ ਪਹੁੰਚੇ ਅਤੇ ਮ੍ਰਿਤਕਾ ਸੁਰਿੰਦਰ ਕੌਰ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਪੜਤਾਲ ਕੀਤੀ ਗਈ ਤਾਂ ਮਿਰਤਕਾ ਸੁਰਿੰਦਰ ਕੌਰ ਦੇ ਗਲੇ ’ਤੇ ਨਿਸ਼ਾਨ ਪਏ ਦੇਖੇ ਗਏ। ਜਿਸ ਉਪਰੰਤ ਸ਼ੱਕ ਦੇ ਅਧਾਰ ‘ਤੇ ਮਿਰਤਕ ਦੇ ਪਤੀ ਧਰਮਿੰਦਰ ਸਿੰਘ ਨੂੰ ਹਿਰਾਸਤ ਵਿੱਚ ਲੈ ਕੇ ਸਖਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਮੰਨਿਆ ਕਿ ਉਸ ਕੋਲੋਂ ਆਪਣੀ ਪਤਨੀ ਦਾ ਗਲਾ ਦਬਾਉਣ ਕਾਰਨ ਉਸ ਦੀ ਪਤਨੀ ਦੀ ਮੌਤ ਹੋ ਗਈ ਹੈ।

ਡੀਐਸਪੀ ਗੁਰਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਮ੍ਰਿਤਕਾ ਸੁਰਿੰਦਰ ਕੌਰ ਦੇ ਪਿਤਾ ਨਿਰਮਲ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਰੰਧਾਵਾ ਰੋਡ ਖਰੜ ਦੇ ਬਿਆਨ ਦੇ ਅਧਾਰ ਤੇ ਧਰਮਿੰਦਰ ਸਿੰਘ ਖਿਲਾਫ ਬੀਐਨਐਸ ਦੀ ਧਾਰਾ 103 ਅਧੀਨ ਮੁਕਦਮਾ ਦਰਜ ਕਰਕੇ ਮ੍ਰਿਤਕਾ ਦੀ ਲਾਸ਼ ਨੂੰ ਸਰਕਾਰੀ ਸਿਵਲ ਹਸਪਤਾਲ ਰੂਪਨਗਰ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here