Friday, October 30, 2026
Home National ਕਰਜੇ ਤੋ ਤੰਗ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਕਰਜੇ ਤੋ ਤੰਗ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਭਵਾਨੀਗੜ੍ਹ (ਦ ਸਟੈਲਰ ਨਿਊਜ਼)। ਪਿੰਡ ਘਨੌੜ ਜੱਟਾਂ ਵਿਖੇ ਇਕ 47 ਸਾਲਾ ਗ਼ਰੀਬ ਕਿਸਾਨ ਹਰਵਿੰਦਰ ਸਿੰਘ ਵਾਸੀ ਘਨੌੜ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਇਕਾਈ ਪ੍ਰਧਾਨ ਗਰਜਾ ਸਿੰਘ ਤੇ ਬਲਾਕ ਖ਼ਜ਼ਾਨਚੀ ਬਲਵਿੰਦਰ ਸਿੰਘ ਘਨੌੜ ਨੇ ਦਸਿਆ ਕਿ ਹਰਵਿੰਦਰ ਸਿੰਘ ਦੇ ਸਿਰ ਸਰਕਾਰੀ ਅਤੇ ਗ਼ੈਰ ਸਰਕਾਰੀ ਲਗਭਗ 15 ਲੱਖ ਕਰਜ਼ਾ ਸੀ ਜਿਸ ਕਰ ਕੇ ਉਹ ਪ੍ਰੇਸ਼ਾਨ ਰਹਿੰਦਾ ਸੀ ਜਿਸ ਨੇ ਅਪਣੇ ਮੱਝਾਂ ਵਾਲੇ ਘਰ ਦੇ ਵਿਚ ਸਵੇਰੇ ਅਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।

Advertisements

ਹਰਵਿੰਦਰ ਸਿੰਘ ਅਪਣੇ ਪਿੱਛੇ ਇਕ ਪੁੱਤਰ ਅਤੇ ਘਰਵਾਲੀ ਸਮੇਤ ਬਜ਼ੁਰਗ ਪਿਤਾ ਨੂੰ ਛੱਡ ਗਿਆ ਹੈ। ਇਸ ਮੌਕੇ ਪਿੰਡ ਵਾਸੀਆਂ ਅਤੇ ਜਥੇਬੰਦੀ ਦੇ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਹਰਵਿੰਦਰ ਸਿੰਘ ਦਾ ਕਰਜ਼ਾ ਮਾਫ਼ ਕੀਤਾ ਜਾਵੇ ਅਤੇ ਉਸ ਦੇ ਪ੍ਰਵਾਰ ਨੂੰ ਯੋਗ ਮੁਆਵਜ਼ਾ ਦਿਤਾ ਜਾਵੇ।

LEAVE A REPLY

Please enter your comment!
Please enter your name here