
ਮੋਗਾ (ਦ ਸਟੈਲਰ ਨਿਊਜ਼)। ਮੋਗਾ ਦੇ ਕਸਬਾ ਬਾਘਾਪੁਰਾਣਾ ਸਬ-ਡਿਵੀਜ਼ਨ ਦੇ ਪਿੰਡ ਸੰਗਤਪੁਰਾ ਨੇੜੇ ਸੰਘਣੀ ਧੁੰਦ ਕਾਰਨ ਵਾਪਰੇ ਸੜਕ ਹਾਦਸੇ ਵਿੱਚ ਅਧਿਆਪਕ ਜੋੜੇ ਦੀ ਮੌਤ ਹੋ ਗਈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਅਧਿਆਪਕ ਜਸਕਰਨ ਸਿੰਘ ਆਪਣੀ ਪਤਨੀ ਕਮਲਜੀਤ ਕੌਰ ਨੂੰ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਚੋਣਾਂ ਦੀ ਡਿਊਟੀ ਲਈ ਛੱਡਣ ਜਾ ਰਿਹਾ ਸੀ। ਦੋਵਾਂ ਦਾ ਸਿਵਿਲ ਹਸਪਤਾਲ ਵਿੱਚ ਪੋਸਟਮਾਰਟਮ ਕਰਵਾਇਆ ਗਿਆ।

ਇਸ ਮੌਕੇ ਅਧਿਆਪਕ ਯੂਨੀਅਨ ਦੇ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਮ੍ਰਿਤਕ ਜੋੜੇ ਦੇ ਦੋਵੇਂ ਬੱਚਿਆਂ ਨੂੰ ਸਰਕਾਰੀ ਨੌਕਰੀ ਅਤੇ ਪੜ੍ਹਾਈ ਲਈ ਚਾਰ ਕਰੋੜ ਰੁਪਏ ਦਿੱਤੇ ਜਾਣ। ਉਹਨਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਹਨਾਂ ਦੀ ਮੰਗ ਜਲਦ ਨਾ ਮੰਨੀ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਕੀਤਾ ਜਾਵੇਗਾ।











