Friday, October 23, 2026
Home Crime 2 ਨੌਜਵਾਨਾਂ ਵੱਲੋਂ ਨਗਰ ਨਿਗਮ ਦੇ ਇੰਸਪੈਕਟਰ ਨਾਲ ਲੁੱਟ ਖੋਹ

2 ਨੌਜਵਾਨਾਂ ਵੱਲੋਂ ਨਗਰ ਨਿਗਮ ਦੇ ਇੰਸਪੈਕਟਰ ਨਾਲ ਲੁੱਟ ਖੋਹ

ਬਰਨਾਲਾ (ਦ ਸਟੈਲਰ ਨਿਊਜ਼)। ਬਰਨਾਲਾ ਸ਼ਹਿਰ ਵਿੱਚ ਬੀਤੀ ਰਾਤ ਲੁਟੇਰਿਆਂ ਵਲੋਂ ਨਗਰ ਨਿਗਮ ਦੇ ਇੰਸਪੈਕਟਰ ਨੂੰ ਆਪਣਾ ਸ਼ਿਕਾਰ ਬਣਾਇਆ ਗਿਆ ਹੈ, ਜੋ ਪੰਚਾਇਤੀ ਵੋਟਾਂ ਦੇ ਮੱਦੇਨਜ਼ਰ ਆਪਣੀ ਡਿਊਟੀ ’ਤੇ ਜਾ ਰਹੇ ਸਨ। ਇਹ ਘਟਨਾ ਸ਼ਹਿਰ ਦੇ ਬਿਲਕੁਲ ਵਿੱਚੋ ਵਿੱਚ ਵਾਪਰੀ, ਜਿਸ ਕਰਕੇ ਸ਼ਹਿਰ ਵਿੱਚ ਸਹਿਮ ਦਾ ਮਾਹੌਲ ਹੋਰ ਵਧਦਾ ਜਾ ਰਿਹਾ ਹੈ।

Advertisements

ਇਸ ਸਬੰਧੀ ਪੀੜਤ ਇੰਸਪੈਕਟਰ ਅੰਕੁਸ਼ ਕੁਮਾਰ ਨੇ ਦੱਸਿਆ ਕਿ ਉਹ ਬੀਤੀ ਰਾਤ ਕਰੀਬ 10 ਵਜੇ ਆਪਣੇ ਘਰ ਤੋਂ ਵੋਟਾਂ ਦੀ ਡਿਊਟੀ ਲਈ ਆਪਣੀ ਸਕੂਟਰੀ ’ਤੇ ਸਵਾਰ ਹੋ ਕੇ ਐਸ.ਡੀ ਕਾਲਜ ਜਾ ਰਹੇ ਸਨ। ਰਸਤੇ ਵਿੱਚ ਉਸਨੂੰ ਇੱਕ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨਾਂ ਨੇ ਘੇਰ ਲਿਆ ਅਤੇ ਤਲਵਾਰ ਦਿਖਾ ਕੇ ਮਾਰਨ ਦੀ ਕੋਸ਼ਿਸ਼ ਕਰਦਿਆਂ ਲੁੱਟਖੋਹ ਕੀਤੀ ਗਈ।

ਉਨ੍ਹਾਂ ਕਿਹਾ ਕਿ ਲੁਟੇਰਿਆਂ ਦੇ ਮੂੰਹ ਕਵਰ ਕੀਤੇ ਹੋਏ ਸਨ ਅਤੇ ਉਨ੍ਹਾਂ ਦਾ ਪਰਸ ਖੋਹ ਲਿਆ। ਇਸਤੋਂ ਬਾਅਦ ਵੀ ਉਨ੍ਹਾਂ ਤੋਂ ਮੋਬਾਇਲ ਅਤੇ ਸਮਾਨ ਖੋਹਣ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਨੇ ਭੱਜ ਕੇ ਆਪਣੀ ਜਾਨ ਬਚਾਈ।

ਉਨ੍ਹਾਂ ਦੱਸਿਆ ਕਿ ਲੁਟੇਰਿਆਂ ਵੱਲੋਂ ਇਸ ਘਟਨਾ ਦੀ ਸੂਚਨਾ ਪੁਲੀਸ ਨੂੰ ਨਾ ਦੇਣ ਲਈ ਜਾਨ ਤੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਉਸਦੇ ਪਰਸ ਵਿੱਚ ਜ਼ਰੂਰੀ ਕਾਗਜ਼ ਸਨ, ਜੋ ਲੁਟੇਰੇ ਲੈ ਕੇ ਫ਼ਰਾਰ ਹੋ ਗਏ। ਇਸ ਲੁੱਟ ਦੀ ਸੂਚਨਾ ਪੁਲੀਸ ਪ੍ਰਸ਼ਾਸਨ ਨੂੰ ਦਿੱਤੀ ਗਈ ਹੈ। ਉਨ੍ਹਾਂ ਦੋਵੇਂ ਲੁਟੇਰਿਆਂ ਨੂੰ ਜਲਦ ਕਾਬੂ ਕਰਨ ਦੀ ਪੁਲੀਸ ਤੋਂ ਮੰਗ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਇਹ ਮਾਮਲਾ ਬਰਨਾਲਾ ਦੇ ਡਿਪਟੀ ਕਮਿਸ਼ਨਰ ਦੇ ਵੀ ਧਿਆਨ ਵਿੱਚ ਲਿਆਂਦਾ ਗਿਆ ਹੈ।

LEAVE A REPLY

Please enter your comment!
Please enter your name here