Tuesday, October 20, 2026
Home Chandigarh ਕਬੱਡੀ ਖਿਡਾਰੀ ਰਾਣਾ ਬਲਾਚੌਰੀਆਂ ਦੇ ਕਾਤਲਾਂ ਦੀ ਤਸਵੀਰਾਂ ਆਈਆਂ ਸਾਹਮਣੇ, ਗ੍ਰਿਫ਼ਤਾਰੀ ਲਈ...

ਕਬੱਡੀ ਖਿਡਾਰੀ ਰਾਣਾ ਬਲਾਚੌਰੀਆਂ ਦੇ ਕਾਤਲਾਂ ਦੀ ਤਸਵੀਰਾਂ ਆਈਆਂ ਸਾਹਮਣੇ, ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ

ਮੋਹਾਲੀ (ਦ ਸਟੈਲਰ ਨਿਊਜ਼)। ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਕਤਲਕਾਂਡ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਸਨਸਨੀਖੇਜ਼ ਹੱਤਿਆ ਮਾਮਲੇ ਵਿੱਚ ਸ਼ਾਮਲ ਦੋਵੇਂ ਸ਼ੂਟਰਾਂ ਦੀ ਪਹਿਚਾਣ ਹੋ ਗਈ ਹੈ ਅਤੇ ਉਨ੍ਹਾਂ ਦੀਆਂ ਤਸਵੀਰਾਂ ਵੀ ਸਾਹਮਣੇ ਆ ਚੁੱਕੀਆਂ ਹਨ। ਪੁਲਿਸ ਮੁਤਾਬਕ ਕਤਲ ਵਿੱਚ ਸ਼ਾਮਲ ਸ਼ੂਟਰਾਂ ਦੇ ਨਾਂ ਅਦਿੱਤਿਆ ਕਪੂਰ ਅਤੇ ਕਰਨ ਪਾਠਕ ਹਨ। ਦੋਵੇਂ ਹੀ ਅੰਮ੍ਰਿਤਸਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ ਅਤੇ ਉਨ੍ਹਾਂ ਦਾ ਸਬੰਧ ਬੰਬੀਹਾ ਗੈਂਗ ਨਾਲ ਹੋਣ ਦੀ ਗੱਲ ਵੀ ਸਾਹਮਣੇ ਆ ਰਹੀ ਹੈ।

Advertisements

ਜਾਂਚ ਦੌਰਾਨ ਖੁਲਾਸਾ ਹੋਇਆ ਹੈ ਕਿ ਰਾਣਾ ਬਲਾਚੌਰੀਆ ਉੱਤੇ ਗੋਲੀਆਂ ਅਦਿੱਤਿਆ ਕਪੂਰ ਅਤੇ ਕਰਨ ਪਾਠਕ ਵੱਲੋਂ ਹੀ ਚਲਾਈਆਂ ਗਈਆਂ ਸਨ। ਮੋਹਾਲੀ ਵਿੱਚ ਹੋਏ ਇਸ ਕਬੱਡੀ ਪ੍ਰਮੋਟਰ ਕਤਲਕਾਂਡ ਨੂੰ ਲੈ ਕੇ ਪੁਲਿਸ ਵੱਲੋਂ ਜਾਂਚ ਤੇਜ਼ ਕਰ ਦਿੱਤੀ ਗਈ ਹੈ। ਦੋਵੇਂ ਮੁਲਜ਼ਮਾਂ ਦੀ ਪਛਾਣ ਹੋਣ ਤੋਂ ਬਾਅਦ ਪੁਲਿਸ ਦੀਆਂ ਟੀਮਾਂ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀਆਂ ਹਨ।

LEAVE A REPLY

Please enter your comment!
Please enter your name here