
ਤਰਨਤਾਰਨ (ਦ ਸਟੈਲਰ ਨਿਊਜ਼)। ਤਰਨਤਾਰਨ ਪੁਲਿਸ ਵੱਲੋਂ ਹਥਿਆਰਾਂ ਦੀ ਨੋਕ ਤੇ ਲੋਕਾਂ ਨੂੰ ਡਰਾ ਧਮਕਾ ਕੇ ਲੁੱਟ ਖੋਹ ਕਰਨ ਵਾਲੇ 2 ਲੁਟੇਰਿਆਂ ਨੂੰ ਕਾਬੂ ਕੀਤਾ। ਫੜੇ ਗਏ ਲੁਟੇਰਿਆਂ ਕੋਲੋਂ ਲੁੱਟ ਲਈ ਵਰਤਿਆ ਜਾਂਦਾ ਨਕਲੀ ਪਿਸਟਲ ਅਤੇ ਇੱਕ ਤੇਜ਼ਧਾਰ ਦਾਤਰ ਬਰਾਮਦ ਕੀਤਾ। ਫੜੇ ਗਏ ਲੁਟੇਰਿਆਂ ਦੀ ਪਹਿਚਾਣ ਰਾਹੁਲ ਅਤੇ ਸ਼ਮਸ਼ੇਰ ਸਿੰਘ ਵੱਜੋਂ ਹੋਈ ਹੈ। ਫੜੇ ਗਏ ਲੁਟੇਰਿਆਂ ਵੱਲੋਂ ਪਿਛਲੇ ਦਿਨੀਂ ਇੱਕ ਮੈਡੀਕਲ ਸਟੋਰ ਵਿੱਚ ਦਾਖਲ ਹੋ ਲੁੱਟ ਦੀ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਸੀ।

ਹਾਲਾਂਕਿ, ਮੈਡੀਕਲ ਸਟੋਰ ਮਾਲਕ ਵੱਲੋਂ ਬਹਾਦਰੀ ਨਾਲ ਸਾਹਮਣਾ ਕਰਨ ਕਾਰਨ ਲੁਟੇਰੇ ਬਿਨਾਂ ਲੁੱਟ ਕੀਤੇ ਮੋਕੇ ਤੋਂ ਫ਼ਰਾਰ ਹੋ ਗਏ ਸਨ। ਲੁਟੇਰਿਆਂ ਦੀ ਹਰਕਤ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਸੀ। ਇਸ ਤੋਂ ਇਲਾਵਾ ਉਕਤ ਲੁਟੇਰਿਆਂ ਵੱਲੋਂ ਸ਼ਹਿਰ ਵਿੱਚ ਹੋਰ ਵੀ ਲੁੱਟ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ।












