
ਫਰੀਦਕੋਟ (ਦ ਸਟੈਲਰ ਨਿਊਜ਼)। ਫਰੀਦਕੋਟ ਵਿੱਚ ਕਾਰ ਨੇ ਸੜਕ ਤੇ ਜਾ ਰਹੇ ਤਿੰਨ ਲੋਕਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਤਿੰਨ ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਇਸ ਭਿਆਨਕ ਹਾਦਸੇ ਵਿੱਚ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਜਦਕਿ ਦੋ ਨੂੰ ਸੱਟਾਂ ਲੱਗੀਆਂ ਹਨ। ਜਿਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚਲ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਿਕ ਇਹ ਹਾਦਸਾ ਅਮਰ ਆਸ਼ਰਮ ਦੇ ਸਾਹਮਣੇ ਵਾਪਰਿਆ ਹੈ ਜਿੱਥੇ ਅਣਪਛਾਤੇ ਕਾਰ ਚਾਲਕ ਵੱਲੋਂ ਸੜਕ ’ਤੇ ਜਾ ਰਹੇ ਇੱਕ ਵਿਅਕਤੀ ਨੂੰ ਬੁਰੀ ਤਰ੍ਹਾਂ ਦਰੜ ਦਿੱਤਾ। ਜਿਸ ਵਿੱਚ ਇੱਕ ਪਤੀ ਪਤਨੀ ਤੇ ਇੱਕ ਵਿਅਕਤੀ ਸ਼ਾਮਲ ਹੈ। ਟੱਕਰ ਮਗਰੋਂ ਲੋਕ ਸੜਕ ’ਤੇ ਵੱਜੇ ਜਿਸ ਕਾਰਨ ਉਨ੍ਹਾਂ ਨੂੰ ਕਾਫੀ ਗੰਭੀਰ ਸੱਟਾਂ ਲੱਗੀਆਂ। ਮੌਕੇ ’ਤੇ ਮੌਜੂਦ ਲੋਕਾਂ ਵੱਲੋਂ ਤੁਰੰਤ ਐਂਬੂਲੈਂਸ ਨੂੰ ਫੋਨ ਕੀਤਾ ਗਿਆ ਪਰ ਐਬੂਲੈਂਸ ਨਹੀਂ ਪਹੁੰਚੀ ਜਿਸ ਕਾਰਨ ਪੀਸੀਆਰ ਮੁਲਾਜ਼ਮ ਮੌਕੇ ਤੇ ਪਹੁੰਚੇ ਅਤੇ ਉਨ੍ਹਾਂ ਦੇ ਕਹਿਣ ’ਤੇ ਪੁਲਿਸ ਦੀ ਗੱਡੀ ਰਾਹੀਂ ਜਖਮੀਆਂ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਲਿਜਾਇਆ ਗਿਆ।

ਮਿਲੀ ਜਾਣਕਾਰੀ ਅਨੁਸਾਰ ਫਰੀਦਕੋਟ ਦੇ ਕੈਂਟ ਰੋਡ ਦੇ ਰਹਿਣ ਵਾਲੇ ਇਕ ਪਰਿਵਾਰ ਦੀ ਕਾਰ ’ਚ ਪੈਟਰੋਲ ਖ਼ਤਮ ਹੋ ਗਿਆ ਜਿਸ ਕਾਰਨ ਕਾਰ ਮਾਲਕ ਪੇਟ੍ਰੋਲ ਪੰਪ ਤੋਂ ਤੇਲ ਲੈਣ ਜਾ ਰਿਹਾ ਸੀ ਜਦਕਿ ਉਸਦਾ ਪਰਿਵਾਰ ਗੱਡੀ ਵਿੱਚ ਹੀ ਬੈਠਾ ਸੀ ਅਤੇ ਜਦ ਉਹ ਪੈਦਲ ਪੈਟਰੋਲ ਲੈਣ ਜਾ ਰਿਹਾ ਸੀ ਤਾਂ ਪਿੱਛੋਂ ਤੇਜੀ ਨਾਲ ਇੱਕ ਰਿਟਜ਼ ਕਾਰ ਜੋ ਪ੍ਰਤਖਦਰਸੀਆਂ ਦੇ ਦੱਸਣ ਮੁਤਾਬਿਕ ਤੇਜ਼ ਰਫ਼ਤਾਰ ਕਾਰ ਨੇ ਉਕਤ ਵਿਅਕਤੀ ਨੂੰ ਦਰੜ ਦਿੱਤਾ, ਜਿਸ ਤੋਂ ਬਾਅਦ ਉਸੇ ਕਾਰ ਵੱਲੋਂ ਅੱਗੇ ਜਾ ਰਹੇ ਪਤੀ-ਪਤਨੀ ਨੂੰ ਵੀ ਟੱਕਰ ਮਾਰੀ। ਦੱਸ ਦਈਏ ਕਿ ਜਿਨ੍ਹਾਂ ਪਤੀ-ਪਤਨੀ ਨੂੰ ਕਾਰ ਨੇ ਟੱਕਰ ਮਾਰੀ ਸੀ , ਉਨ੍ਹਾਂ ਦੀ ਵੀ ਕਾਰ ਖਰਾਬ ਸੀ ਜੋ ਮਕੈਨਿਕ ਤੋਂ ਠੀਕ ਕਰਵਾ ਰਹੇ ਸਨ।












