Friday, October 23, 2026
Home Crime ਕਬਾੜੀ ਦੀ ਦੁਕਾਨ ਤੇ ਕੰਮ ਕਰਨ ਵਾਲੇ ਨੌਜਵਾਨ ਦਾ ਗੋਲੀ ਮਾਰਕੇ ਕਤਲ

ਕਬਾੜੀ ਦੀ ਦੁਕਾਨ ਤੇ ਕੰਮ ਕਰਨ ਵਾਲੇ ਨੌਜਵਾਨ ਦਾ ਗੋਲੀ ਮਾਰਕੇ ਕਤਲ

ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਦੇ ਸ਼ਾਹਕੋਟ ਵਿੱਚ ਕਬਾੜੀ ਦੀ ਦੁਕਾਨ ਤੇ ਕੰਮ ਕਰਨ ਵਾਲੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ 33 ਸਾਲ ਦੇ ਸੰਦੀਪ ਕੁਮਾਰ ਵਾਸੀ ਮੋਹੱਲਾ ਧੋੜੀਆਂ ਸ਼ਾਹਕੋਟ ਵਜੋਂ ਹੋਈ ਹੈ। ਮ੍ਰਿਤਕ ਸੰਦੀਪ ਦੋ ਬੱਚਿਆਂ ਦਾ ਪਿਤਾ ਅਤੇ ਉਸ ਨੇ ਪਹਿਲੀ ਪਤਨੀ ਤੋਂ ਤਲਾਕ ਲੈਣ ਤੋਂ ਬਾਅਦ 10 ਦਿਨ ਪਹਿਲਾਂ ਹੀ ਦੂਜਾ ਵਿਆਹ ਕਰਵਾਇਆ ਸੀ। ਮ੍ਰਿਤਕ ਸੰਦੀਪ ਕੁਮਾਰ ਪਿਛਲੇ ਕਈ ਸਾਲਾਂ ਤੋਂ ਜਿੰਦਰ ਕਬਾੜੀਏ ਦੀ ਦੁਕਾਨ ’ਤੇ ਕੰਮ ਕਰਦਾ ਸੀ।

Advertisements

ਸੰਦੀਪ ਰੋਜ਼ਾਨਾ ਵਾਂਗ ਸ਼ਾਮ ਨੂੰ ਦੁਕਾਨ ਤੇ ਕੰਮ ਕਰ ਰਿਹਾ ਸੀ ਅਤੇ ਉਹ ਦੁਕਾਨ ਤੋਂ ਬਾਹਰ ਪੇਸ਼ਾਬ ਕਰਨ ਲਈ ਗਿਆ ਤਾਂ ਉਸ ਕੋਲ ਆਏ ਅਣਪਛਾਤੇ ਵਿਅਕਤੀ ਨੇ ਉਸ ’ਤੇ ਗੋਲੀ ਚਲਾ ਦਿੱਤੀ। ਗੋਲੀ ਨੇੜੇ ਤੋਂ ਚਲਾਉਣ ਕਾਰਨ ਗਰਦਨ ਤੋਂ ਆਰ-ਪਾਰ ਹੋ ਗਈ ਅਤੇ ਗੋਲੀ ਚਲਾਉਣ ਵਾਲਾ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਸੜਕ ਵਿਚਕਾਰ ਘਰ ਡਿੱਗੇ ਜ਼ਖ਼ਮੀ ਹਾਲਤ ਵਿੱਚ ਸੰਦੀਪ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਸ਼ਾਹਕੋਟ ਵਿੱਚ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਗੋਲੀ ਚੱਲਣ ਦੀ ਸੂਚਨਾ ਮਿਲਣ ’ਤੇ ਡੀ.ਐਸ.ਪੀ. ਸ਼ਾਹਕੋਟ ਸੁਖਪਾਲ ਸਿੰਘ ਅਤੇ ਥਾਣਾ ਇੰਚਾਰਜ ਬਲਵਿੰਦਰ ਸਿੰਘ ਭੁੱਲਰ ਪੁਲਿਸ ਟੀਮ ਨਾਲ ਮੌਕੇ ਤੇ ਪਹੁੰਚੇ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਜਾਂਚ ਵਿੱਚ ਜੁੱਟੀ ਹੋਈ ਹੈ ਅਤੇ ਉਹ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here