Wednesday, October 28, 2026
Home Education 517 ਪ੍ਰਾਇਮਰੀ ਅਧਿਆਪਕਾਂ ਨੂੰ ਮਾਸਟਰ ਕੇਡਰ ਲਈ ਜਲਦ ਸਟੇਸ਼ਨ ਚੋਣ ਕਰਵਾਈ ਜਾਵੇ:...

517 ਪ੍ਰਾਇਮਰੀ ਅਧਿਆਪਕਾਂ ਨੂੰ ਮਾਸਟਰ ਕੇਡਰ ਲਈ ਜਲਦ ਸਟੇਸ਼ਨ ਚੋਣ ਕਰਵਾਈ ਜਾਵੇ: ਜੀਟੀਯੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਾਲਾਂ ਤੋਂ ਵਿਭਾਗੀ ਗ਼ਲਤੀ ਕਾਰਨ ਪ੍ਰਮੋਸ਼ਨ ਤੋਂ ਵਾਂਝੇ ਰਹਿ ਗਏ ਪ੍ਰਾਇਮਰੀ ਅਧਿਆਪਕ ਜਿਨ੍ਹਾਂ ਵਿੱਚ ਈ. ਟੀ. ਟੀ., ਐੱਚ.ਟੀ. ਅਤੇ ਸੀ.ਐੱਚ.ਟੀ. ਅਧਿਆਪਕ ਸ਼ਾਮਿਲ ਹਨ। ਸਿੱਖਿਆ ਵਿਭਾਗ ਵੱਲੋਂ ਇਹਨਾਂ ਅਧਿਆਪਕਾਂ ਦੀ ਪ੍ਰਮੋਸ਼ਨ ਵਿਚਾਰ ਕੇ ਇਹਨਾਂ ਵਿੱਚੋਂ 517 ਅਧਿਆਪਕਾਂ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਾ ਸਿੱਖਿਆ ਦਫ਼ਤਰਾਂ ਵਿੱਚ ਜੁਆਇੰਨ ਤਾਂ ਕਰਵਾ ਲਿਆ ਗਿਆ ਹੈ ਪਰ ਸ਼ਟੇਸ਼ਨ ਦੀ ਚੋਣ ਨਹੀਂ ਕਰਵਾਈ ਗਈ।

Advertisements

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਪ੍ਰਿਤਪਾਲ ਸਿੰਘ ਚੌਟਾਲਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਜਸਵੀਰ ਤਲਵਾੜਾ ਨੇ ਵਿਭਾਗ ਤੋਂ ਇਹਨਾਂ ਅਧਿਆਪਕਾਂ ਨੂੰ ਜਲਦ ਸ਼ਟੇਸ਼ਨ ਚੋਣ ਕਰਵਾਉਣ ਅਤੇ ਇਸ ਦੇ ਨਾਲ਼ ਬਾਕੀ ਰਹਿੰਦੇ ਅਧਿਆਪਕਾਂ ਦੀ ਲਿਸਟ ਜਾਰੀ ਕਰਨ ਦੀ ਮੰਗ ਕੀਤੀ। ਇਸ ਮੌਕੇ ਉਹਨਾਂ ਕਿਹਾ ਕਿ ਵਿਭਾਗੀ ਗ਼ਲਤੀ ਦਾ ਨਤੀਜਾ ਉਪਰੋਕਤ ਅਧਿਆਪਕ ਭੁਗਤ ਰਹੇ ਹਨ ਜੋ ਬਿਲਕੁੱਲ ਗ਼ਲਤ ਹੈ। ਉਹਨਾਂ ਕਿਹਾ ਕਿ ਵਿਭਾਗ ਇਹਨਾਂ ਅਧਿਆਪਕਾਂ ਦੀ ਸ਼ਟੇਸ਼ਨ ਚੋਣ ਪ੍ਰੀਕਿਰਿਆ ਪੂਰੀ ਪਾਰਦਰਸ਼ਤਾ ਨਾਲ਼ ਜਲਦ ਕਰਵਾਏ ਤਾਂ ਜੋ ਇਹਨਾਂ ਅਧਿਆਪਕਾਂ ਨਾਲ਼ ਇਨਸਾਫ਼ ਹੋ ਸਕੇ।

ਰੀਵੀਓ ਕੇਸਾਂ ਵਿੱਚ ਬਾਕੀ ਰਹਿੰਦੇ ਪ੍ਰਾਇਮਰੀ ਅਧਿਆਪਕਾਂ ਦੀ ਲਿਸਟ ਵੀ ਜਲਦ ਜਾਰੀ ਕਰੇ ਸਿੱਖਿਆ ਵਿਭਾਗ – ਪ੍ਰਿਤਪਾਲ ਸਿੰਘ ਚੌਟਾਲਾ

ਇਸ ਮੌਕੇ ਇਸ ਮੌਕੇ ਅਧਿਆਪਕ ਆਗੂ ਸੁਨੀਲ ਕੁਮਾਰ,ਲੈਕਚਰਾਰ ਅਮਰ ਸਿੰਘ, ਲੈਕਚਰਾਰ ਉਪਿੰਦਰ ਸਿੰਘ,ਵਿਕਾਸ ਸ਼ਰਮਾ, ਸੰਜੀਵ ਧੂਤ, ਪ੍ਰਿੰਸ ਗੜ੍ਹਦੀਵਾਲਾ,ਰਜਤ ਮਹਾਜਨ,ਲੈਕਚਰਾਰ ਹਰਵਿੰਦਰ ਸਿੰਘ, ਸ਼ਾਮ ਸੁੰਦਰ ਕਪੂਰ,ਕਮਲਦੀਪ ਸਿੰਘ, ਅਨੁਪਮ ਰਤਨ, ਹੈੱਡ-ਮਾਸਟਰ ਸੰਦੀਪ ਬਡੇਸਰੋਂ, ਹੈੱਡ-ਮਾਸਟਰ ਨਸੀਬ ਸਿੰਘ,ਅਸ਼ੋਕ ਕੁਮਾਰ,ਨਰੇਸ਼ ਕੁਮਾਰ ਮਿੱਢਾ, ਚਮਨ ਲਾਲ,ਅਮਰਜੀਤ ਸਿੰਘ,ਪਰਸ ਰਾਮ,ਬਲਵਿੰਦਰ ਸਿੰਘ, ਰਾਜੇਸ਼ ਅਰੋੜਾ,ਉਮੇਸ ਕੁਮਾਰ,ਸਰਬਜੀਤ ਸਿੰਘ, ਨਰਿੰਦਰ ਮੰਗਲ, ਸਰਬਜੀਤ ਸਿੰਘ, ਸਚਿਨ ਕੁਮਾਰ,ਜਸਵਿੰਦਰਪਾਲ,ਰਾਜ ਕੁਮਾਰ,ਸੰਦੀਪ ਕੁਮਾਰ,ਲੈਕਚਰਾਰ ਪ੍ਰਭਜੋਤ ਸਿੰਘ, ਰਣਵੀਰ ਸਿੰਘ,ਸਤਵਿੰਦਰ ਸਿੰਘ, ਪਰਮਜੀਤ ਕਾਤਿਬ,ਨਰਿੰਦਰ ਅਜਨੋਹਾ,ਲੈਕਚਰਾਰ ਪਵਨ ਕੁਮਾਰ ਗੋਇਲ, ਦਵਿੰਦਰ ਸਿੰਘ,ਅਸ਼ਵਨੀ ਰਾਣਾ, ਨਰਿੰਦਰ ਸਿੰਘ, ਮੈਡਮ ਪਰਮਜੀਤ ਕੌਰ ਸੂਸ, ਜਸਪ੍ਰੀਤ ਕੌਰ, ਬਲਜੀਤ ਕੌਸ਼ਲ, ਜਸਵੰਤ ਮੁਕੇਰੀਆਂ, ਮਨਜੀਤ ਸਿੰਘ , ਵਰਿੰਦਰ ਨਿਮਾਣਾ,ਸਤੀਸ਼ ਕੁਮਾਰ,ਪਰਮਜੀਤ ਸਿੰਘ, ਸੁਸ਼ੀਲ ਕੁਮਾਰ ਅਵਤਾਰ ਸਿੰਘ, ਲੈਕਚਰਾਰ ਨਰੇਸ਼ ਗੜ੍ਹਸ਼ੰਕਰ ਸਮੇਤ ਵੱਡੀ ਗਿਣਤੀ ‘ਚ ਅਧਿਆਪਕ ਹਾਜ਼ਰ ਸਨ।

LEAVE A REPLY

Please enter your comment!
Please enter your name here