Saturday, November 7, 2026
Home Hoshiarpur ਪ੍ਰਾਇਮਰੀ ਅਤੇ ਪ੍ਰੀ-ਪ੍ਰਾਇਮਰੀ ਦੇ ਵਿੱਦਿਆਰਥੀ ਉਡੀਕ ਰਹੇ ਹਨ ਸਕੂਲੀ ਵਰਦੀ: ਜੀਟੀਯੂ ਪੰਜਾਬ

ਪ੍ਰਾਇਮਰੀ ਅਤੇ ਪ੍ਰੀ-ਪ੍ਰਾਇਮਰੀ ਦੇ ਵਿੱਦਿਆਰਥੀ ਉਡੀਕ ਰਹੇ ਹਨ ਸਕੂਲੀ ਵਰਦੀ: ਜੀਟੀਯੂ ਪੰਜਾਬ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਿੱਖਿਆ ਕ੍ਰਾਂਤੀ ਦਾ ਨਾਅਰਾ ਦੇ ਕੇ ਸੱਤਾ ਵਿੱਚ ਆਈ ਮੌਜੂਦਾ ਪੰਜਾਬ ਸਰਕਾਰ ਸੂਬੇ ਦੇ ਸਕੂਲਾਂ ਵਿੱਚ ਸੈਸ਼ਨ ਦੇ ਨੌ ਮਹੀਨੇ ਖ਼ਤਮ ਹੋ ਜਾਣ ਮਗਰੋਂ ਵੀ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਵਰਦੀਆਂ ਮੁਹੱਈਆ ਨਹੀਂ ਕਰਾ ਸਕੀ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਪ੍ਰਿਤਪਾਲ ਸਿੰਘ ਚੌਟਾਲਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਜਸਵੀਰ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਪ੍ਰੀ -ਪ੍ਰਾਇਮਰੀ,ਬੀਸੀ ਮੁੰਡਿਆਂ ਅਤੇ ਜਨਰਲ ਕੈਟਾਗਰੀ ਦੇ ਬੱਚਿਆਂ ਨੂੰ ਵਰਦੀਆਂ ਦੇਣ ਦੇ ਪੈਸੇ ਹੁਣ ਤੱਕ ਸਰਕਾਰ ਨੇ ਖਜ਼ਾਨਾ ਦਫਤਰ ਰਾਹੀਂ ਰੋਕੇ ਹੋਏ ਹਨ। ਖਜ਼ਾਨਾ ਦਫਤਰਾਂ ਰਾਹੀ ਵਰਦੀਆਂ ਦੇ ਕੋਈ ਵੀ ਬਿੱਲ ਹੁਣ ਤੱਕ ਪਾਸ ਨਹੀਂ ਹੋਏ। ਜਿਹੜੀਆਂ ਵੀ ਦੁਕਾਨਾਂ ਤੋਂ ਅਧਿਆਪਕਾਂ ਨੇ ਵਰਦੀਆਂ ਦੇ ਬਿੱਲ ਅਤੇ ਕੁਟੇਸ਼ਨਾਂ ਰਾਹੀਂ ਵਿਦਿਆਰਥੀਆਂ ਲਈ ਖਰੀਦੀਆਂ ਹਨ, ਉਹ ਦੁਕਾਨਦਾਰ ਬਿਨ੍ਹਾਂ ਪੈਮੇਂਟ ਤੋਂ ਬੱਚਿਆਂ ਨੂੰ ਵਰਦੀਆਂ ਨਹੀਂ ਦੇ ਰਹੇ।

Advertisements

ਉਹਨਾਂ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਸਾਡੇ ਖਾਤਿਆਂ ਵਿੱਚ ਪੇਮੈਂਟ ਜਾਰੀ ਨਹੀਂ ਕਰਦੀ ਉਦੋਂ ਤੱਕ ਉਹ ਬੱਚਿਆਂ ਨੂੰ ਵਰਦੀਆਂ ਨਹੀਂ ਦੇ ਸਕਦੇ। ਸਿੱਖਿਆ ਕ੍ਰਾਂਤੀ ਰਾਹੀਂ ਵੱਡੇ ਬਦਲਾਅ ਦਾ ਦਾਅਵਾ ਕਰਨ ਵਾਲ਼ੀ ਮੌਜੂਦਾ ਸਰਕਾਰ ਲਈ ਇਹ ਸੋਚਣ ਵਾਲ਼ੀ ਗੱਲ ਹੈ। ਆਗੂਆਂ ਨੇ ਕਿਹਾ ਕਿ ਪੌਣੇ ਚਾਰ ਸਾਲ ਵੀ ਬੀਤਣ ਮਗਰੋਂ ਵੀ ਸਿੱਖਿਆ ਮੰਤਰੀ ਹਰ ਤਰਾਂ ਦੀਆਂ ਪ੍ਰੀਖਿਆਵਾਂ ਅਤੇ ਹਰ ਫਰੰਟ ਤੇ ਫੇਲ ਸਾਬਿਤ ਹੋਏ ਹਨ। ਫ਼ਿਰ ਚਾਹੇ ਗੱਲ ਪਾਰਦਰਸ਼ੀ ਢੰਗ ਨਾਲ ਬਦਲੀਆਂ ਕਰਨ, ਹਰ ਤਰਾਂ ਦੀਆਂ ਪ੍ਰਮੋਸ਼ਨਾਂ ਦੀ ਜਾਂ ਪੰਜਾਬ ਸਰਕਾਰ ਦੀ ਆਪਣੀ ਸਿੱਖਿਆ ਨੀਤੀ ਨੂੰ ਬਣਾਉਣ ਦੀ ਹੋਵੇ, ਇਹਨਾਂ ਕਾਰਜਾਂ ਦੀ ਸਫ਼ਲਤਾ ਦੇ ਝੂਠੇ ਦਾਅਵੇ ਅਤੇ ਇਹਨਾਂ ਤੇ ਝੂਠੇ ਇਸ਼ਤਿਆਰ ਬਾਜ਼ੀਆਂ ਕਰਨ ਵਾਲੇ ਸਿੱਖਿਆ ਮੰਤਰੀ ਹੁਣ ਤੱਕ ਫੇਲ ਸਾਬਿਤ ਹੋਏ ਹਨ। ਅਧਿਆਪਕ ਆਗੂਆਂ ਨੇ ਮੰਗ ਕੀਤੀ ਕਿ ਮੌਜੂਦਾ ਕੜਾਕੇ ਦੀ ਠੰਡ ਨੂੰ ਦੇਖਦੇ ਹੋਏ ਸਰਕਾਰ ਨੂੰ ਇਹਨਾਂ ਵਿੱਦਿਆਰਥੀਆਂ ਲਈ ਜਲਦ ਵਰਦੀਆਂ ਮੁਹੱਈਆ ਕਰਵਾਉਣੀਆਂ ਚਾਹੀਦੀਆਂ ਹਨ।

ਇਸ ਮੌਕੇ ਅਧਿਆਪਕ ਆਗੂ ਸੁਨੀਲ ਕੁਮਾਰ,ਲੈਕਚਰਾਰ ਅਮਰ ਸਿੰਘ, ਲੈਕਚਰਾਰ ਉਪਿੰਦਰ ਸਿੰਘ,ਵਿਕਾਸ ਸ਼ਰਮਾ, ਸੰਜੀਵ ਧੂਤ, ਪ੍ਰਿੰਸ ਗੜ੍ਹਦੀਵਾਲਾ,ਰਜਤ ਮਹਾਜਨ,ਲੈਕਚਰਾਰ ਹਰਵਿੰਦਰ ਸਿੰਘ, ਸ਼ਾਮ ਸੁੰਦਰ ਕਪੂਰ,ਕਮਲਦੀਪ ਸਿੰਘ, ਅਨੁਪਮ ਰਤਨ, ਹੈੱਡ-ਮਾਸਟਰ ਸੰਦੀਪ ਬਡੇਸਰੋਂ, ਹੈੱਡ-ਮਾਸਟਰ ਨਸੀਬ ਸਿੰਘ,ਅਸ਼ੋਕ ਕੁਮਾਰ,ਨਰੇਸ਼ ਕੁਮਾਰ ਮਿੱਢਾ, ਚਮਨ ਲਾਲ,ਅਮਰਜੀਤ ਸਿੰਘ,ਪਰਸ ਰਾਮ,ਬਲਵਿੰਦਰ ਸਿੰਘ, ਰਾਜੇਸ਼ ਅਰੋੜਾ,ਉਮੇਸ ਕੁਮਾਰ,ਸਰਬਜੀਤ ਸਿੰਘ, ਨਰਿੰਦਰ ਮੰਗਲ, ਸਰਬਜੀਤ ਸਿੰਘ, ਸਚਿਨ ਕੁਮਾਰ,ਜਸਵਿੰਦਰਪਾਲ,ਰਾਜ ਕੁਮਾਰ,ਸੰਦੀਪ ਕੁਮਾਰ,ਲੈਕਚਰਾਰ ਪ੍ਰਭਜੋਤ ਸਿੰਘ, ਰਣਵੀਰ ਸਿੰਘ,ਸਤਵਿੰਦਰ ਸਿੰਘ, ਪਰਮਜੀਤ ਕਾਤਿਬ,ਨਰਿੰਦਰ ਅਜਨੋਹਾ,ਲੈਕਚਰਾਰ ਪਵਨ ਕੁਮਾਰ ਗੋਇਲ, ਦਵਿੰਦਰ ਸਿੰਘ,ਅਸ਼ਵਨੀ ਰਾਣਾ, ਨਰਿੰਦਰ ਸਿੰਘ, ਮੈਡਮ ਪਰਮਜੀਤ ਕੌਰ ਸੂਸ, ਜਸਪ੍ਰੀਤ ਕੌਰ, ਬਲਜੀਤ ਕੌਸ਼ਲ, ਜਸਵੰਤ ਮੁਕੇਰੀਆਂ, ਮਨਜੀਤ ਸਿੰਘ , ਵਰਿੰਦਰ ਨਿਮਾਣਾ,ਸਤੀਸ਼ ਕੁਮਾਰ,ਪਰਮਜੀਤ ਸਿੰਘ, ਸੁਸ਼ੀਲ ਕੁਮਾਰ ਅਵਤਾਰ ਸਿੰਘ, ਲੈਕਚਰਾਰ ਨਰੇਸ਼ ਗੜ੍ਹਸ਼ੰਕਰ ਸਮੇਤ ਵੱਡੀ ਗਿਣਤੀ ‘ਚ ਅਧਿਆਪਕ ਹਾਜ਼ਰ ਸਨ।

LEAVE A REPLY

Please enter your comment!
Please enter your name here