
ਤਰਨਤਾਰਨ (ਦ ਸਟੈਲਰ ਨਿਊਜ਼)। ਤਰਨਤਾਰਨ ਦੇ ਪਿੰਡ ਰਸੂਲਪੁਰ ਦੇ ਨਿਜੀ ਹਸਪਤਾਲ ਦੀ ਵੱਡੀ ਅਣਗਹਿਲੀ ਸਾਹਮਣੇ ਆਈ ਹੈ ਜਿੱਥੇ ਇੱਕ ਜਿਉਂਦਾ ਕੁੜੀ ਨੂੰ ਮ੍ਰਿਤ ਐਲਾਨ ਦਿੱਤਾ। ਦੱਸ ਦਈਏ ਕਿ ਬੀਤੇ ਦਿਨ ਤਰਨਤਾਰਨ ਦੇ ਪਿੰਡ ਰਸੂਲਪੁਰ ਵਿਖੇ ਸੈਲੂਨ ਤੋਂ ਕੰਮ ਕਰਕੇ ਆਪਣੇ ਪਿੰਡ ਬਨਵਾਲੀਪੁਰ ਪਰਤ ਰਹੀ ਲੜਕੀ ਨਵਰੂਪ ਕੌਰ ’ਤੇ ਗੋਲੀਆਂ ਮਾਰੀਆਂ ਗਈਆਂ ਸੀ ਇਸ ਮਾਮਲੇ ਵਿੱਚ ਹੁਣ ਨਵਾਂ ਮੋੜ ਸਾਹਮਣੇ ਆਇਆ ਹੈ। ਦਅਰਸਲ ਪੋਸਟਮਾਰਟਮ ਕਰਨ ਦੌਰਾਨ ਕੁੜੀ ਦੇ ਜਿਉਂਦੇ ਹੋਣ ਦੀ ਜਾਣਕਾਰੀ ਹਾਸਿਲ ਹੋਈ ਹੈ।

ਦੱਸ ਦਈਏ ਕਿ ਬੀਤੇ ਦਿਨ ਨਵਰੂਪ ਕੌਰ ਦੇ ਗੋਲੀਆਂ ਲੱਗਣ ਤੋਂ ਬਾਅਦ ਉਸ ਨੂੰ ਨੇੜੇ ਦੇ ਨਿੱਜੀ ਹਸਪਤਾਲ ਲਜਾਇਆ ਜਾਣ ’ਤੇ ਡਾਕਟਰਾਂ ਵੱਲੋਂ ਮ੍ਰਿਤਕ ਕਰਾਰ ਦੇਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਮੀਡੀਆ ਨੂੰ ਲੜਕੀ ਦੇ ਕਤਲ ਹੋਣ ਦੀ ਜਾਣਕਾਰੀ ਦਿੱਤੀ ਸੀ। ਪਰ ਇਸ ਤੋਂ ਬਾਅਦ ਜਦੋਂ ਲੜਕੀ ਨੂੰ ਸਰਕਾਰੀ ਹਸਪਤਾਲ ਪੋਸਟਮਾਰਟਮ ਲਈ ਲੈ ਜਾਇਆ ਗਿਆ ਤਾਂ ਲੜਕੀ ਦੇ ਸਾਹ ਚੱਲਦੇ ਹੋਣ ਕਾਰਨ ਨਵਰੂਪ ਕੌਰ ਨੂੰ ਡਾਕਟਰਾਂ ਨੇ ਅਮ੍ਰਿਤਸਰ ਦੇ ਸਰਕਾਰੀ ਹਸਪਤਾਲ ਰੈਫਰ ਕਰ ਦਿੱਤਾ। ਜਿੱਥੇ ਹੁਣ ਉਹ ਜਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੀ ਹੈ।












