Friday, October 9, 2026
Home Crime ਭਾਰਤੀ ਨੌਜਵਾਨ ਦਾ ਗੋਲੀਆਂ ਮਾਰ ਕੇ ਕੈਨੇਡਾ ‘ਚ ਕਤਲ, ਆਰੋਪੀ ਫਰਾਰ

ਭਾਰਤੀ ਨੌਜਵਾਨ ਦਾ ਗੋਲੀਆਂ ਮਾਰ ਕੇ ਕੈਨੇਡਾ ‘ਚ ਕਤਲ, ਆਰੋਪੀ ਫਰਾਰ

ਦਿੱਲੀ (ਦ ਸਟੈਲਰ ਨਿਊਜ਼)। ਕੈਨੇਡਾ ਵਿੱਚ ਭਾਰਤੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਘਟਨਾ ਟੋਰਾਂਟੋ ਵਿੱਚ ਵਾਪਰੀ, ਜਿਥੇ ਮੁਲਜ਼ਮ ਭਾਰਤੀ ਨੌਜਵਾਨ ਨੂੰ ਗੋਲੀਆਂ ਮਾਰ ਕੇ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਸ਼ਿਵਾਂਕ ਅਵਸਥੀ ਵੱਜੋਂ ਹੋਈ ਹੈ, ਜਿਸ ਦੀ ਗੋਲੀ ਲੱਗਣ ਕਾਰਨ ਮੌਕੇ ‘ਤੇ ਹੀ ਮੌਤ ਹੋ ਗਈ।

Advertisements

ਜਦੋਂ ਤੱਕ ਪੁਲਿਸ ਮੌਕੇ ‘ਤੇ ਪਹੁੰਚੀ, ਆਰੋਪੀ ਭੱਜ ਚੁੱਕਾ ਸੀ। ਪੁਲਿਸ ਨੇ ਸ਼ਿਵਾਂਕ ਦੀ ਫੋਟੋ ਸਾਂਝੀ ਕੀਤੀ ਅਤੇ ਲੋਕਾਂ ਤੋਂ ਹੋਰ ਜਾਣਕਾਰੀ ਮੰਗੀ। ਇਹ ਅਜੇ ਵੀ ਸਪੱਸ਼ਟ ਨਹੀਂ ਹੈ ਕਿ ਉਹ ਵਿਦਿਆਰਥੀ ਸੀ ਜਾਂ ਨਹੀਂ। ਅਣਪਛਾਤੇ ਹਮਲਾਵਰਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਹਮਲਾਵਰਾਂ ਦੀ ਭਾਲ ਕਰ ਰਹੀ ਹੈ।

LEAVE A REPLY

Please enter your comment!
Please enter your name here