Friday, October 23, 2026
Home Crime ਕਾਰ ਤੇ ਬੱਸ ਵਿਚਕਾਰ ਟੱਕਰ, 4 ਦੀ ਮੌਤ, 2 ਜ਼ਖ਼ਮੀ

ਕਾਰ ਤੇ ਬੱਸ ਵਿਚਕਾਰ ਟੱਕਰ, 4 ਦੀ ਮੌਤ, 2 ਜ਼ਖ਼ਮੀ

ਆਂਧਰਾ ਪ੍ਰਦੇਸ਼ (ਦ ਸਟੈਲਰ ਨਿਊਜ਼)। ਆਂਧਰਾ ਪ੍ਰਦੇਸ਼ ਦੇ ਨੰਦਿਆਲ ਜ਼ਿਲ੍ਹੇ ਵਿੱਚ ਰਾਸ਼ਟਰੀ ਰਾਜਮਾਰਗ ‘ਤੇ ਇੱਕ ਕਾਰ ਅਤੇ ਬੱਸ ਦੀ ਟੱਕਰ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਵੀਰਵਾਰ ਦੇਰ ਰਾਤ ਵਾਪਰਿਆ।

Advertisements

ਤੇਜ਼ ਰਫ਼ਤਾਰ ਕਾਰ ਨੰਦਿਆਲ ਜਾ ਰਹੀ ਸੀ ਕਿ ਅਚਾਨਕ ਡਰਾਈਵਰ ਕਾਰ ਤੋਂ ਆਪਣਾ ਕੰਟਰੋਲ ਗੁਆ ਬੈਠਾ ਤੇ ਕਾਰ ਇੱਕ ਡਿਵਾਈਡਰ ਨਾਲ ਟਕਰਾਉਂਦੀ ਹੋਈ ਉਲਟ ਲੇਨ ਵਿੱਚ ਜਾ ਵੜੀ ਅਤੇ ਅਰੁਣਾਚਲਮ ਜਾ ਰਹੀ ਇੱਕ ਸਾਹਮਣੇ ਤੋਂ ਆ ਰਹੀ ਇਕ ਨਿੱਜੀ ਬੱਸ ਨਾਲ ਟਕਰਾ ਗਈ। ਹਾਦਸੇ ਵਿਚ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਦੋ ਜ਼ਖ਼ਮੀਆਂ ਨੂੰ ਨੰਦਿਆਲ ਦੇ ਇਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਅੱਲਾਗੱਡਾ ਦੇ ਡਿਪਟੀ ਸੁਪਰਡੈਂਟ ਆਫ਼ ਪੁਲਿਸ ਕੇ. ਪ੍ਰਮੋਦ ਕੁਮਾਰ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਹਾਦਸਾ ਤੇਜ਼ ਰਫ਼ਤਾਰ ਜਾਂ ਡਰਾਈਵਰ ਦੀ ਥਕਾਵਟ ਕਾਰਨ ਹੋਇਆ ਹੈ। ਬੱਸ ਵਿੱਚ ਸਵਾਰ ਸਾਰੇ ਯਾਤਰੀਆਂ ਨੂੰ ਦੂਜੀ ਬੱਸ ਵਿੱਚ ਤਬਦੀਲ ਕਰ ਦਿੱਤਾ ਗਿਆ। ਕਿਸੇ ਦੇ ਜ਼ਖਮੀ ਹੋਣ ਦੀ ਕੋਈ ਰਿਪੋਰਟ ਨਹੀਂ ਹੈ।

LEAVE A REPLY

Please enter your comment!
Please enter your name here