Wednesday, October 21, 2026
Home Crime 20 ਰੁਪਏ ਨੂੰ ਲੈ ਕੇ ਪਤਨੀ ਦਾ ਗਲਾ ਘੁੱਟ ਕੇ ਕਤਲ, ਪਤੀ...

20 ਰੁਪਏ ਨੂੰ ਲੈ ਕੇ ਪਤਨੀ ਦਾ ਗਲਾ ਘੁੱਟ ਕੇ ਕਤਲ, ਪਤੀ ਨੇ ਰੇਲਗੱਡੀ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ

ਦਿੱਲੀ (ਦ ਸਟੈਲਰ ਨਿਊਜ਼)। ਦਿੱਲੀ ਦੇ ਸ਼ਾਹਦਰਾ ਜ਼ਿਲ੍ਹੇ ਦੇ ਵਿਵੇਕ ਵਿਹਾਰ ਇਲਾਕੇ ਵਿੱਚ ਪਤੀ ਨੇ 20 ਰੁਪਏ ਨੂੰ ਲੈ ਕੇ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਕਤਲ ਕਰਨ ਤੋਂ ਬਾਅਦ, ਉਸਨੇ  ਰੇਲਗੱਡੀ ਦੇ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕਾਂ ਦੀ ਪਛਾਣ ਪਤਨੀ ਮਹਿੰਦਰ ਕੌਰ (45) ਅਤੇ ਉਸ ਦੇ ਪਤੀ ਕੁਲਵੰਤ ਸਿੰਘ (48) ਵਜੋਂ ਹੋਈ ਹੈ।

Advertisements

ਮਾਂ ਦੀ ਮੌਤ ਤੋਂ ਬਾਅਦ, ਪੁੱਤਰ ਨੇ ਪੁਲਿਸ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ। ਉਸਨੇ ਦਾਅਵਾ ਕੀਤਾ ਕਿ ਉਸ ਨੇ ਛੱਤ ਵਾਲੇ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ ਹੈ। ਜਾਂਚ ਕਰਨ ‘ਤੇ, ਪੁਲਿਸ ਨੂੰ ਸ਼ੱਕ ਹੋਇਆ। ਪੁਲਿਸ ਨੇ ਔਰਤ ਦਾ ਪੋਸਟਮਾਰਟਮ ਕਰਵਾਇਆ, ਜਿਸ ਵਿੱਚ ਪੁਸ਼ਟੀ ਹੋਈ ਕਿ ਉਸ ਦੀ ਗਲਾ ਘੁੱਟ ਕੇ ਹੱਤਿਆ ਕੀਤੀ ਗਈ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here