
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹਰਿਆਣਾ ਪੁਲਿਸ ਨੇ ਨਾਬਾਲਿਗ ਸਮੇਤ 1 ਨੌਜਵਾਨ ਨੂੰ ਨਜਾਇਜ਼ ਅਸਲੇ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਏਐਸਆਈ ਵਰਿੰਦਰ ਸਿੰਘ ਨੇ ਦੱਸਿਆ ਕਿ ਮੁਖਬਰ ਦੇ ਆਧਾਰ ਤੇ ਇਹ ਕਾਰਵਾਈ ਕਰਕੇ ਕਾਮਯਾਬੀ ਹਾਸਲ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਪੁਲਿਸ ਅਧਿਕਾਰੀਆਂ ਵੱਲੋਂ ਜਦੋਂ ਮੇਨ ਰੋਡ ਤੋਂ ਪਿੰਡ ਘੁਗਿਆਲ ਸਾਈਡ ਨੂੰ ਜਾਂਦੇ ਕੱਚੇ ਰਸਤਾ ਪਿੰਡ ਕੰਗਮਾਈ ਤੇ ਜਦੋਂ ਰੇਡ ਕੀਤੀ ਗਈ ਤਾਂ ਉੱਥੇ ਖੜੇ ਨਾਬਾਲਿਗ ਨੇ ਪੁਲਿਸ ਨੂੰ ਦੇ ਭੱਜਣ ਦੀ ਕੋਸ਼ਿਸ਼ ਕੀਤੀ।

ਉਹਨਾਂ ਦੱਸਿਆ ਕਿ ਉਕਤ ਨੌਜਵਾਨ ਨੂੰ ਮੌਕੇ ਤੋਂ ਕਾਬੂ ਕਰਕੇ ਉਸ ਪਾਸੋਂ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕੀਤਾ ਗਿਆ। ਉਹਨਾਂ ਦੱਸਿਆ ਕਿ ਜਦੋਂ ਨਾਬਾਲਿਗ ਦੀ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 2 ਪਿਸਟਲ ਦੇਸੀ ਅਤੇ 5 ਰੋਂਦ ਜਿੰਦਾ 32 ਬੋਰ ਬਰਾਮਦ ਕੀਤੀ ਗਈ। ਉਹਨਾਂ ਦੱਸਿਆ ਕਿ ਉਕਤ ਨਾਬਾਲਿਗ ਅਤੇ ਰੋਬਿਨ ਪੁੱਤਰ ਬਲਦੇਵ ਦੱਤ ਵਾਸੀ ਘੁਗਿਆਲ ਥਾਣਾ ਹਰਿਆਣਾ ਜਿਲਾ ਹੁਸ਼ਿਆਰਪੁਰ ਖਿਲਾਫ਼ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।












