Sunday, October 18, 2026
Home Hoshiarpur ਨੇਤਰਦਾਨ ਸੇਵਾ ਨੂੰ ਸਮਰਪਿਤ ਸਵਰਗਵਾਸੀ ਅਵਤਾਰ ਸਿੰਘ ਵਧਾਵਨ ਦੇ ਪਰਿਵਾਰ ਨੂੰ ਕੀਤਾ ਸਨਮਾਨਿਤ 

ਨੇਤਰਦਾਨ ਸੇਵਾ ਨੂੰ ਸਮਰਪਿਤ ਸਵਰਗਵਾਸੀ ਅਵਤਾਰ ਸਿੰਘ ਵਧਾਵਨ ਦੇ ਪਰਿਵਾਰ ਨੂੰ ਕੀਤਾ ਸਨਮਾਨਿਤ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)।  ਨੇਤਰਹੀਣ ਲੋਕਾਂ ਦੀ ਜ਼ਿੰਦਗੀ ਵਿੱਚ ਰੋਸ਼ਨੀ ਭਰਨ ਲਈ ਲੰਮੇ ਸਮੇਂ ਤੋਂ ਸੇਵਾ ਕਰ ਰਹੀ ਨੇਤਰ ਦਾਨ ਐਸੋਸੀਏਸ਼ਨ ਹੁਸ਼ਿਆਰਪੁਰ ਵੱਲੋਂ ਵੱਡਮੁੱਲੀਆਂ ਸੇਵਾਵਾਂ ਨਿਭਾਉਣ ਵਾਲੇ ਸਵਰਗਵਾਸੀ ਸਰਦਾਰ ਅਵਤਾਰ ਸਿੰਘ ਵਧਾਵਨ ਦੀ ਅੰਤਿਮ ਅਰਦਾਸ ਮੌਕੇ ਤੇ ਉਨ੍ਹਾਂ ਦੇ ਪਰਿਵਾਰ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਵੱਲੋਂ ਲੋੜਵੰਦ ਲੋਕਾਂ ਲਈ ਖੂਨ ਦਾਨ , ਨੇਤਰ ਦਾਨ ਅਤੇ ਹੋਰ ਅੰਗ ਦਾਨ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕਰਦਿਆਂ ਇਕੱਤਰ ਹੋਏ ਲੋਕਾਂ ਅਪੀਲ ਕੀਤੀ ਕਿ ਉਹ ਇਨ੍ਹਾਂ ਸੇਵਾਵਾਂ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਲਈ ਅੱਗੇ ਆਉਣ।

Advertisements

ਉਨ੍ਹਾਂ ਕਿਹਾ ਕਿ ਅੰਗ ਦਾਨ ਜਾਗਰੂਕਤਾ ਮੁਹਿੰਮ ਦੇਸ਼ ਭਰ ਵਿੱਚ ਚਲਾਈ ਜਾ ਰਹੀ ਹੈ ਤਾਂ ਕਿ ਵੱਧ ਤੋਂ ਵੱਧ ਲੋਕ ਇਸ ਆਧੁਨਿਕ ਯੁੱਗ ਦੇ ਸੱਭ ਤੋਂ ਵੱਡੇ ਦਾਨ-ਅੰਗ ਦਾਨ ਕਰਨ ਦੀ ਵਚਨਬੱਧਤਾ ਕਰਕੇ ਮਨੁੱਖਤਾ ਦੀ ਭਲਾਈ ਲਈ ਆਪਣਾ ਵੱਡਮੁੱਲਾ ਯੋਗਦਾਨ ਪਾ ਸਕਣ।  ਨੇਤਰਦਾਨ ਐਸੋਸੀਏਸ਼ਨ ਹੁਸ਼ਿਆਰਪੁਰ ਵੱਲੋਂ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਤਾਂ ਕਿ ਵੱਧ ਤੋਂ ਵੱਧ ਲੋਕਾਂ ਨੂੰ ਇਸ ਮਹਾਨ ਪਰਉਪਕਾਰੀ ਕਾਰਜ ਲਈ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਸਮੂਹ ਧਾਰਮਿਕ ,ਸਮਾਜਿਕ ਅਤੇ ਰਾਜਨੀਤਕ ਆਗੂਆਂ ਨੂੰ ਬੇਨਤੀ ਕੀਤੀ ਕਿ ਉਹ ਇਸ ਮਹਾਨ ਸੇਵਾ ਕਾਰਜ ਲਈ ਅੱਗੇ ਆਉਣ ਉਨ੍ਹਾਂ ਕਿਹਾ ਕਿ ਅੰਗ ਦਾਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਹੋਰ ਜਾਣਕਾਰੀ ਲਈ ਨੇਤਰ ਦਾਨ ਐਸੋਸੀਏਸ਼ਨ, ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। 

ਇਸ ਮੌਕੇ ਤੇ  ਪ੍ਰੋਫੈਸਰ ਬਹਾਦਰ ਸਿੰਘ ਸੁਨੇਤ , ਗੁਰਪ੍ਰੀਤ ਸਿੰਘ, ਸੰਤੋਸ਼ ਸੈਣੀ, ਜਤਿੰਦਰ ਕੌਰ, ਗੁਰਜੀਤ ਸਿੰਘ ਵਧਾਵਨ , ਸੰਜੀਵ ਤਲਵਾੜ , ਦੀਵਾਨ ਸਿੰਘ ਅਤੇ  ਜੁਗਿੰਦਰ ਸਿੰਘ ਰਾਜਾ ਵੱਲੋਂ ਵਧਾਵਨ ਪ੍ਰੀਵਾਰ ਨੂੰ ਸਮਰਪਿਤ ਕੀਤਾ। ਇਸ ਮੌਕੇ ਤੇ  ਪ੍ਰੀਵਾਰ ਦੇ ਮੈਂਬਰ ਕੁਲਵੰਤ ਕੌਰ, ਸ਼੍ਰੀ ਸਿੰਘ, ਬਿਕਰਮ ਸਿੰਘ , ਵਰਿੰਦਰ ਸਿੰਘ ਅਤੇ  ਹੋਰ  ਪਤਵੰਤੇ ਸੱਜਣ ਹਾਜ਼ਰ ਸਨ। 

LEAVE A REPLY

Please enter your comment!
Please enter your name here