
ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਵਾਲੇ SSP ਵਿਜੀਲੈਂਸ ਲਖਵੀਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ। ਦੱਸ ਦਈਏ ਕਿ ਲਖਵੀਰ ਸਿੰਘ ਉਹੀ ਅਧਿਕਾਰੀ ਹਨ, ਜਿਨ੍ਹਾਂ ਦੀ ਅਗਵਾਈ ਹੇਠ ਵਿਜੀਲੈਂਸ ਨੇ 25 ਜੂਨ ਨੂੰ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਸੂਤਰਾਂ ਅਨੁਸਾਰ, ਅਧਿਕਾਰੀ ਖਿਲਾਫ਼ ਅੰਮ੍ਰਿਤਸਰ ਦੇ ਇੱਕ ਨਾਮੀ ਸਮਾਜ ਸੇਵੀ ਖਿਲਾਫ਼ ਕੇਸ ਦਰਜ ਹੋਣ ਪਿੱਛੋਂ ਕਾਰਵਾਈ ਨਾ ਕਰਨ ‘ਤੇ ਕਾਰਵਾਈ ਹੋਈ ਹੈ।

ਜਾਣਕਾਰੀ ਅਨੁਸਾਰ, ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦੇ ਐਸਐਸਪੀ ਵਿਜੀਲੈਂਸ ਲਖਬੀਰ ਸਿੰਘ ਨੂੰ ਪਾਸ਼ ਰਣਜੀਤ ਐਵੇਨਿਊ ਖੇਤਰ ਵਿੱਚ ਵਿਕਾਸ ਕਾਰਜਾਂ ਨਾਲ ਸਬੰਧਤ ਟੈਂਡਰਾਂ ਵਿੱਚ ਕਥਿਤ ਬੇਨਿਯਮੀਆਂ ਦੇ ਮਾਮਲੇ ਵਿੱਚ ਮੁਅੱਤਲ ਕਰ ਦਿੱਤਾ ਹੈ, ਜਿਸ ਵਿੱਚ ਕਰੋੜਾਂ ਰੁਪਏ ਦਾ ਗਬਨ ਸ਼ਾਮਲ ਹੈ। ਉਧਰ, ਸੰਪਰਕ ਕਰਨ ‘ਤੇ ਐਸਐਸਪੀ ਲਖਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਵੀ ਆਪਣੀ ਮੁਅੱਤਲੀ ਬਾਰੇ ਪਤਾ ਲੱਗਾ ਸੀ ਪਰ ਇਸ ਫੈਸਲੇ ਦੇ ਪਿੱਛੇ ਦੇ ਕਾਰਨਾਂ ਤੋਂ ਅਣਜਾਣ ਸਨ। ਉਨ੍ਹਾਂ ਕਿਹਾ, “ਮੈਨੂੰ ਅਜੇ ਤੱਕ ਕੋਈ ਅਧਿਕਾਰਤ ਆਦੇਸ਼ ਨਹੀਂ ਮਿਲੇ ਹਨ, ਇਸ ਲਈ ਮੈਂ ਹੋਰ ਟਿੱਪਣੀ ਨਹੀਂ ਕਰ ਸਕਦਾ।”












