
ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ-ਗੌਰਵ ਮੜੀਆ। ਹਲਕਾ ਕਪੂਰਥਲਾ ਦੇ ਪਿੰਡ ਬਾਦਸ਼ਾਹਪੁਰ ਵਿਖੇ ਨੇੜੇ ਧੰਮਾਂ ਲਾਰਡ ਕ੍ਰਿਸ਼ਨਾ ਸਕੂਲ ਵਿਖੇ ਸ਼ਹੀਦ ਸਰਦਾਰ ਊਧਮ ਸਿੰਘ ਜੀ ਦੇ ਜਨਮ ਦਿਹਾੜੇ ਦੇ ਮੌਕੇ ਤੇ ਊਧਮ ਸਿੰਘ ਕਾਲਜ ਦੇ ਉਦਘਾਟਨ ਲਈ ਕਰਵਾਏ ਗਏ ਸਮਾਗਮ ਵਿਚ ਸ਼ਾਮਲ ਹੋਣ ਲਈ ਪਹੁੰਚੇ ਆਮ ਆਦਮੀ ਪਾਰਟੀ ਦੇ ਸੂਬਾਈ ਪ੍ਰਧਾਨ ਅਮਨ ਅਰੋੜਾ ਨਾਲ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਮੁਲਾਕਾਤ ਕਰਕੇ ਹਲਕੇ ਦੇ ਕਈ ਅਹਿਮ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ।ਇਸ ਮੌਕੇ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਕਿਹਾ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ।

ਉਨ੍ਹਾਂਨੇ ਕਿਹਾ ਕਿ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ,ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ,ਸ਼ਹੀਦ ਊਧਮ ਸਿੰਘ,ਬਾਬਾ ਸੋਹਣ ਸਿੰਘ ਭਕਨਾ,ਮਦਨ ਲਾਲ ਢੀਂਗਰਾ,ਲਾਲਾ ਲਾਜਪਤ ਰਾਏ,ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਚ ਸਾਹ ਲੈ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਸਭ ਤੋਂ ਜ਼ਿਆਦਾ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ।ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵੱਲ ਨਿਰੰਤਰ ਯਤਨ ਜਾਰੀ ਹਨ।ਪੰਜਾਬ ਦੇ ਕਿਸਾਨ ਦੀ ਆਰਥਿਕ ਖੁਸ਼ਹਾਲੀ ਅਤੇ ਵਾਤਾਵਰਨ ਦੀ ਸੁਰੱਖਿਆ ਲਈ ਖੇਤੀਬਾੜੀ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਕਿਰਸਾਨੀ ਦੀ ਦਿਸ਼ਾ ਅਤੇ ਦਸ਼ਾ ਬਦਲੀ ਜਾਵੇਗੀ।
ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਵੱਡਾ ਵਾਅਦਾ ਪੂਰਾ ਕਰਨ ਦੇ ਵੇਰਵੇ ਦਿੰਦਿਆਂ ਖੁੱਡੀਆਂ ਨੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਪਿਛਲੇ ਸਾਢੇ ਤਿੰਨ ਸਲਾ ਦੌਰਾਨ 55 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਇਹ ਸਿਲਸਿਲਾ ਜਾਰੀ ਰਹੇਗਾ।ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹਜ਼ਾਰਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਗਿਆ ਹੈ।ਸਰਕਾਰ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਮਿਲਦੀ ਪੈਨਸ਼ਨ 9400 ਤੋਂ ਵਧਾ ਕੇ 11 ਹਜ਼ਾਰ ਰੁਪਏ ਪ੍ਰਤੀ ਮਹੀਨਾ ਅਤੇ ਧਰਮੀ ਫੌਜੀਆਂ ਦੀ ਪੈਨਸ਼ਨ 10 ਹਜ਼ਾਰ ਤੋਂ ਵੱਧਾ ਕੇ 12 ਹਜ਼ਾਰ ਕਰ ਦਿੱਤੀ ਗਈ ਹੈ।ਸਿਹਤ ਸਹੂਲਤਾਂ ਦਾ ਜਿਕਰ ਕਰਦੇ ਉਨਾਂ ਦੱਸਿਆ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਖੋਲ੍ਹੇ ਗਏ 842 ਆਮ ਆਦਮੀ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ ਜਿਨਾਂ ਵਿੱਚ ਕਰੀਬ ਪੌਣੇ 2 ਕਰੋੜ ਲੋਕ ਇਲਾਜ ਕਰਵਾ ਚੁੱਕੇ ਹਨ।ਉਨਾਂ ਦੱਸਿਆ ਕਿ 11 ਨਾਮੀ ਖਿਡਾਰੀਆਂ ਨੂੰ ਪੀਸੀਐਸ ਅਤੇ ਡੀਐੱਸਪੀ ਦੀ ਨੌਕਰੀ ਦਿੱਤੀ ਗਈ ਹੈ ਅਤੇ 75 ਕਰੋੜ ਰੁਪਏ ਦੀ ਨਗਦ ਰਾਸ਼ੀ ਵੰਡੀ ਗਈ ਹੈ।ਉਨ੍ਹਾਂ ਲੋੜਵੰਦਾਂ ਨੂੰ ਟਰਾਈ ਸਾਈਕਲ ਤੇ ਸਿਲਾਈ ਮਸ਼ੀਨਾਂ ਦੀ ਵੰਡ ਵੀ ਕੀਤੀ।












