Thursday, October 22, 2026
Home Crime ਹੁਸ਼ਿਆਰਪੁਰ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਕਾਰ ਮੁਠਭੇੜ, 3 ਕਾਬੂ

ਹੁਸ਼ਿਆਰਪੁਰ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਕਾਰ ਮੁਠਭੇੜ, 3 ਕਾਬੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹੁਸ਼ਿਆਰਪੁਰ ਦੇ ਥਾਣਾ ਗੜ੍ਹਸ਼ੰਕਰ ਦੇ ਅਧੀਨ ਆਉਂਦੇ ਪਿੰਡ ਬਿਲੜੋ ਦੇ ਜੰਗਲ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਠਭੇੜ ਹੋਈ। ਇਸ ਮੁਠਭੇੜ ਦੌਰਾਨ ਇਕ ਬਦਮਾਸ਼ ਦੀ ਪੈਂਰ ਵਿੱਚ ਗੋਲੀ ਲੱਗੀ ਅਤੇ 2 ਬਦਮਾਸ਼ ਪੁਲਿਸ ਨੇ ਕਾਬੂ ਕਰ ਲਏ। ਇਨ੍ਹਾਂ ਬਦਮਾਸ਼ਾਂ ਕੋਲੋ 2 ਪਿਸਤੌਲ ਵੀ ਬਰਾਮਦ ਕੀਤੀਆਂ ਹਨ।  

Advertisements

ਦੱਸ ਦਈਏ ਕਿ ਮੁਲਜ਼ਮਾਂ ਵੱਲੋਂ ਮਾਹਿਲਪੁਰ ਦੇ ਮੰਨੀ ਐਕਸਚੇਂਜ ਤੇ ਹੁਸ਼ਿਆਰਪੁਰ ਦੇ ਪਿੰਡ ਚਾਉਹਲ ਵਿਖੇ ਮੌਜੂਦ ਸਾਈ ਸਟੀਲ ਵਿਖੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਪੁਲਿਸ ਵੱਲੋਂ ਇਨ੍ਹਾਂ ਦੀ ਭਾਲ ਕੀਤੀ ਜਾ ਰਹੀ ਸੀ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੂੰ ਇਨ੍ਹਾਂ ਮੁਲਜ਼ਮਾਂ ਬਾਰੇ ਗੁਪਤ ਸੂਚਨਾ ਹਾਸਿਲ ਹੋਈ ਸੀ ਕਿ ਮੁਲਜ਼ਮ ਜੰਗਲ ਵੱਲ ਘੁੰਮ ਰਹੇ ਹਨ ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਟ੍ਰੇਸ ਕੀਤਾ ਅਤੇ ਇਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ। 

ਪਰ ਇਸ ਦੌਰਾਨ ਮੁਲਜ਼ਮਾਂ ਨੇ ਪੁਲਿਸ ’ਤੇ ਫਾਇਰਿੰਗ ਕਰ ਦਿੱਤੀ। ਇਸ ਦੌਰਾਨ ਇੱਕ ਮੁਲਾਜ਼ਮ ਦਾ ਵੀ ਬਚਾਅ ਹੋਇਆ। ਪਰ ਪੁਲਿਸ ਦੀ ਜਵਾਬੀ ਕਾਰਵਾਈ ਦੌਰਾਨ ਇੱਕ ਮੁਲਜ਼ਮ ਦੇ ਪੈਰ ’ਤੇ ਗੋਲੀ ਲੱਗੀ। ਜਦਕਿ ਬਾਕੀ ਦੋ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here