Sunday, October 4, 2026
Home International ਕੈਨੇਡਾ ‘ਚ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਕੈਨੇਡਾ ‘ਚ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਬਰਨਾਲਾ (ਦ ਸਟੈਲਰ ਨਿਊਜ਼)। ਕੈਨੇਡਾ ਵਿੱਚ ਰੋਜੀ ਰੋਟੀ ਕਮਾਉਣ ਗਏ ਬਰਨਾਲਾ ਜ਼ਿਲ੍ਹੇ ਦੇ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਨੌਜਵਾਨ ਪਿੰਡ ਛੀਨੀਵਾਲਾ ਦਾ ਰਹਿਣ ਵਾਲਾ ਸੀ, ਜਿਸ ਦੀ ਪਛਾਣ 24 ਸਾਲਾ ਬਲਤੇਜ ਸਿੰਘ ਵੱਜੋਂ ਹੋਈ ਹੈ। ਨੌਜਵਾਨ ਦੀ ਮੌਤ ਬਾਰੇ ਕੈਨੇਡਾ ਰਹਿੰਦੇ ਉਸ ਦੇ ਚਚੇਰਾ ਭਰਾ ਨੇ ਪਰਿਵਾਰ ਨੂੰ ਜਾਣਕਾਰੀ ਦਿੱਤੀ ਹੈ।

Advertisements

ਜਾਣਕਾਰੀ ਅਨੁਸਾਰ, ਬਲਤੇਜ ਸਿੰਘ, ਮਾਪਿਆਂ ਦਾ ਇਕਲੌਤਾ ਪਿੰਡ ਸੀ ਅਤੇ ਪਿੰਡ ਛੀਨੀਵਾਲ ਤੋਂ 2 ਸਾਲ ਪਹਿਲਾਂ ਦਸੰਬਰ 2023 ਵਿੱਚ ਕੈਨੇਡਾ ਗਿਆ ਸੀ। ਉਹ ਸਟੱਡੀ ਵੀਜ਼ਾ ‘ਤੇ ਕੈਨੇਡਾ ਗਿਆ ਸੀ, ਜਿਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਨੌਜਵਾਨ ਦੀ ਮੌਤ ਪਿੱਛੋਂ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ ਅਤੇ ਪਿੰਡ ਛੀਨੀਵਾਲ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

LEAVE A REPLY

Please enter your comment!
Please enter your name here