Saturday, October 24, 2026
Home Chandigarh ਪੰਜਾਬ ‘ਚ ਤੇਜ਼  ਹਵਾਵਾਂ ਦੇ ਨਾਲ ਮੀਂਹ ਦਾ ਅਲਰਟ ਜਾਰੀ

ਪੰਜਾਬ ‘ਚ ਤੇਜ਼  ਹਵਾਵਾਂ ਦੇ ਨਾਲ ਮੀਂਹ ਦਾ ਅਲਰਟ ਜਾਰੀ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਠੰਢ ਨੇ ਇੱਕ ਵਾਰ ਫਿਰ ਪੰਜਾਬ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਵਿੱਚ ਵਾਧਾ ਕਰ ਦਿੱਤਾ ਹੈ। ਰਾਜ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਦੇਖੀ ਗਈ। ਮੌਸਮ ਵਿਭਾਗ ਨੇ ਸਥਿਤੀ ਨੂੰ ਦੇਖਦੇ ਹੋਏ ਓਂਰਜ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਦੇ ਅਨੁਸਾਰ, 31 ਦਸੰਬਰ ਅਤੇ 1 ਜਨਵਰੀ ਨੂੰ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਮੌਸਮ ਸਾਫ਼ ਹੋਣ ਦੀ ਉਮੀਦ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਦੋਵਾਂ ਵਿੱਚ ਗਿਰਾਵਟ ਆਈ ਹੈ।

Advertisements

ਔਸਤ ਘੱਟੋ-ਘੱਟ ਤਾਪਮਾਨ 1.1 ਡਿਗਰੀ ਸੈਲਸੀਅਸ ਘਟਿਆ ਹੈ ਅਤੇ ਹੁਣ ਆਮ ਦੇ ਨੇੜੇ ਹੈ। ਸੂਬੇ ਵਿੱਚ ਸਭ ਤੋਂ ਘੱਟ ਤਾਪਮਾਨ ਫਰੀਦਕੋਟ ਵਿੱਚ 3.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਦੱਸਿਆ ਕਿ ਪਠਾਨਕੋਟ, ਗੁਰਦਾਸਪੁਰ, ਫਾਜ਼ਿਲਕਾ, ਮੁਕਤਸਰ, ਬਰਨਾਲਾ, ਮਾਨਸਾ, ਸੰਗਰੂਰ, ਰੂਪਨਗਰ ਅਤੇ ਮੋਹਾਲੀ ਵਿੱਚ ਕਈ ਥਾਵਾਂ ‘ਤੇ ਸੰਘਣੀ ਧੁੰਦ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਫਿਰੋਜ਼ਪੁਰ, ਫ਼ਰੀਦਕੋਟ, ਮੋਗਾ, ਬਠਿੰਡਾ ਅਤੇ ਹੁਸ਼ਿਆਰਪੁਰ ਵਿੱਚ ਧੁੰਦ ਦੇ ਨਾਲ ਸੀਤ ਲਹਿਰ ਵੀ ਛਾਈ ਰਹਿ ਸਕਦੀ ਹੈ।

LEAVE A REPLY

Please enter your comment!
Please enter your name here