Saturday, October 17, 2026
Home Chandigarh ਸੁਖਬੀਰ ਬਾਦਲ ਦਾ ਬੇਹੱਦ ਕਰੀਬੀ ਗ੍ਰਿਫ਼ਤਾਰ

ਸੁਖਬੀਰ ਬਾਦਲ ਦਾ ਬੇਹੱਦ ਕਰੀਬੀ ਗ੍ਰਿਫ਼ਤਾਰ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਬੇਹੱਦ ਕਰੀਬੀ ਸਤਿੰਦਰ ਕੋਹਲੀ ਦੀ ਗ੍ਰਿਫ਼ਤਾਰੀ ਹੋਣ ਦੀ ਖਬਰ ਮਿਲੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪ ਚੋਰੀ ਮਾਮਲੇ ਵਿੱਚ ਉਨ੍ਹਾਂ ਦਾ ਨਾਮ ਆਇਆ ਸੀ ਅਤੇ ਇੱਕ ਕੇਸ ਦਰਜ ਕੀਤਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਜਾਂਚ ਏਜੰਸੀਆਂ ਨੇ ਸਤਿੰਦਰ ਕੋਹਲੀ ਨੂੰ ਪੰਚਕੂਲਾ ਤੋਂ ਹਿਰਾਸਤ ਵਿੱਚ ਲਿਆ ਹੈ।

Advertisements

ਇਸ ਕਾਰਵਾਈ ਨੇ ਰਾਜਨੀਤਿਕ ਅਤੇ ਪੰਥਕ ਹਲਕਿਆਂ ਵਿੱਚ ਤਿੱਖੀ ਬਹਿਸ ਛੇੜ ਦਿੱਤੀ ਹੈ ਤੇ ਸਤਿੰਦਰ ਕੋਹਲੀ ਲੰਬੇ ਸਮੇਂ ਤੋਂ ਜਾਂਚ ਏਜੰਸੀਆਂ ਦੇ ਰਾਡਾਰ ‘ਤੇ ਸਨ। ਉਨ੍ਹਾਂ ‘ਤੇ ਗੰਭੀਰ ਵਿੱਤੀ ਬੇਨਿਯਮੀਆਂ ਅਤੇ ਸ਼ੱਕੀ ਲੈਣ-ਦੇਣ ਵਿੱਚ ਸ਼ਮੂਲੀਅਤ ਦਾ ਆਰੋਪ ਹੈ। ਮੁੱਢਲੀ ਜਾਂਚ ਵਿੱਚ ਕੁਝ ਤੱਥ ਸਾਹਮਣੇ ਆਏ ਹਨ, ਜਿਸ ਦੇ ਆਧਾਰ ‘ਤੇ ਏਜੰਸੀਆਂ ਨੇ ਕੋਹਲੀ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ, ਗ੍ਰਿਫ਼ਤਾਰੀ ਸਬੰਧੀ ਕਿਸੇ ਵੀ ਏਜੰਸੀ ਵੱਲੋਂ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

LEAVE A REPLY

Please enter your comment!
Please enter your name here