Saturday, October 17, 2026
Home Punjab ਅੰਮ੍ਰਿਤਸਰ ਟੈਂਡਰ ਘੁਟਾਲੇ ਮਾਮਲੇ ‘ਚ 7 ਇੰਜੀਨੀਅਰ ਸਸਪੈਂਡ

ਅੰਮ੍ਰਿਤਸਰ ਟੈਂਡਰ ਘੁਟਾਲੇ ਮਾਮਲੇ ‘ਚ 7 ਇੰਜੀਨੀਅਰ ਸਸਪੈਂਡ

ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਦੇ ਬਹੁ-ਕਰੋੜੀ ਟੈਂਡਰ ਘੁਟਾਲੇ ਵਿੱਚ ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਮਾਨ ਸਰਕਾਰ ਨੇ ਇੰਪਰੂਵਮੈਂਟ ਟਰੱਸਟ ਦੇ 7 ਇੰਜੀਨੀਅਰਾਂ ਨੂੰ ਸਸਪੈਂਡ ਕਰ ਦਿੱਤਾ ਹੈ। SSP ਵਿਜੀਲੈਂਸ ਲਖਬੀਰ ਸਿੰਘ ਦੇ ਸਸਪੈਂਡ ਹੋਣ ਤੋਂ ਬਾਅਦ ਇਹ ਮਾਮਲਾ ਲਗਾਤਾਰ ਚਰਚਾ ਵਿੱਚ ਬਣਿਆ ਹੋਇਆ ਸੀ।

Advertisements

ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਲਗਭਗ 50 ਕਰੋੜ ਰੁਪਏ ਦੀ ਲਾਗਤ ਵਾਲੇ ਟੈਂਡਰਾਂ ਦੀ ਅਲਾਟਮੈਂਟ ਨਾਲ ਜੁੜਿਆ ਹੋਇਆ ਹੈ। ਮਾਮਲੇ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਵਰਕ ਆਰਡਰ ਜਾਰੀ ਕਰਨ ਦੀ ਪ੍ਰਕਿਰਿਆ ਵਿੱਚ ਵੱਡੇ ਪੱਧਰ ‘ਤੇ ਭ੍ਰਿਸ਼ਟਾਚਾਰ ਕੀਤਾ ਗਿਆ ਹੈ। ਇਸ ਘੁਟਾਲੇ ਦੀ ਗੰਭੀਰਤਾ ਨੂੰ ਦੇਖਦਿਆਂ ਸਰਕਾਰ ਨੇ ਹੁਣ ਅਗਲੇਰੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here