Friday, October 23, 2026
Home Punjab ਰੈਸਟੋਰੈਂਟ ਦੇ ਮਾਲਕ ਨੇ ਖ਼ੁਦ ਨੂੰ ਮਾਰੀ ਗੋਲੀ, ਹਾਲਤ ਗੰਭੀਰ  

ਰੈਸਟੋਰੈਂਟ ਦੇ ਮਾਲਕ ਨੇ ਖ਼ੁਦ ਨੂੰ ਮਾਰੀ ਗੋਲੀ, ਹਾਲਤ ਗੰਭੀਰ  

ਗੁਰਦਾਸਪੁਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਬਬਰੀ ਨਾਕੇ ਦੇ ਨਜ਼ਦੀਕ ਚਾਏ ਚੂਰੀ ਰੈਸਟੋਰੈਂਟ ਦੇ ਮਾਲਕ ਨੇ ਰੈਸਟੋਰੈਂਟ ਦੇ ਵਿੱਚ ਖ਼ੁਦ ਨੂੰ ਗੋਲੀ ਮਾਰ ਲਈ ਹੈ। ਹਾਲਤ ਗੰਭੀਰ ਹੋਣ ਕਰਕੇ ਉਸਨੂੰ ਹਸਪਤਾਲ ‘ਚ ਦਾਖਲ ਕਰਾਇਆ ਗਿਆ ਹੈ। ਮਨਪ੍ਰੀਤ ਸਿੰਘ ਪਿੰਡ ਜੀਵਨਵਾਲ ਦਾ ਸਾਬਕਾ ਸਰਪੰਚ ਵੀ ਹੈ ਅਤੇ ਕਾਂਗਰਸ ਪਾਰਟੀ ਨਾਲ ਸੰਬੰਧ ਰੱਖਦਾ ਹੈ।  

Advertisements

 ਗੋਲੀ ਚੱਲਣ ਦੀ ਸੂਚਨਾ ਮਿਲਣ ਤੋਂ ਬਾਅਦ ਤੁਰੰਤ ਮੌਕੇ ‘ਤੇ ਪੁਲਿਸ ਦੇ ਸੀਨੀਅਰ ਅਧਿਕਾਰੀ ਡੀਐਸਪੀ ਸਿਟੀ ਮੋਹਨ ਸਿੰਘ ਐਸਐਚ ਓ ਸਦਰ ਅਮਨਦੀਪ ਸਿੰਘ ਮੌਕੇ ‘ਤੇ ਪਹੁੰਚੇ, ਜਿਨਾਂ ਵੱਲੋਂ ਵਿਅਕਤੀ ਨੂੰ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ। ਉਥੇ ਡਾਕਟਰ ਵੱਲੋਂ ਜਾਣਕਾਰੀ ਦਿੰਦੇ ਹੋਏ ਕਿਹਾ ਗਿਆ ਕਿ ਵਿਅਕਤੀ ਦੀ ਹਾਲਤ ਗੰਭੀਰ ਹੈ ਅਤੇ ਇਲਾਜ ਜਾਰੀ ਹੈ।

LEAVE A REPLY

Please enter your comment!
Please enter your name here