
ਬੰਗਲਾਦੇਸ਼ (ਦ ਸਟੈਲਰ ਨਿਊਜ਼)। ਬੰਗਲਾਦੇਸ਼ ਦੇ ਨਰਸਿੰਗਦੀ ਸ਼ਹਿਰ ਵਿੱਚ 40 ਸਾਲਾਂ ਹਿੰਦੂ ਜੋ ਕਿ ਕਰਿਆਨਾ ਸਟੋਰ ਦਾ ਮਾਲਕ ਮਨੀ ਚੱਕਰਵਰਤੀ ਦਾ ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਇਹ ਘਟਨਾ ਸੋਮਵਾਰ ਰਾਤ ਉਸ ਵੇਲੇ ਵਾਪਰੀ ਜਦੋਂ ਮਨੀ ਆਪਣੀ ਦੁਕਾਨ ਬੰਦ ਕਰਕੇ ਘਰ ਪਰਤ ਰਿਹਾ ਸੀ। ਹਮਲਾਵਰਾਂ ਨੇ ਉਸ ’ਤੇ ਘਾਤ ਲਗਾ ਕੇ ਹਮਲਾ ਕੀਤਾ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ, ਪਰ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ।












