Monday, November 2, 2026
Home Crime 3 ਦਰਜਨ ਦੇ ਕਰੀਬ ਵਿਅਕਤੀਆਂ ਨੇ ਹਥਿਆਰਾਂ ਨਾਲ ਇਕ ਘਰ ਉੱਤੇ ਕੀਤਾ...

3 ਦਰਜਨ ਦੇ ਕਰੀਬ ਵਿਅਕਤੀਆਂ ਨੇ ਹਥਿਆਰਾਂ ਨਾਲ ਇਕ ਘਰ ਉੱਤੇ ਕੀਤਾ ਹਮਲਾ

ਧਰਮਕੋਟ (ਦ ਸਟੈਲਰ ਨਿਊਜ਼)। ਬੀਤੀ ਸ਼ਾਮ ਪਿੰਡ ਸੈਦਪੁਰ ਜਲਾਲ ਦੇ ਇੱਕ ਘਰ ਉੱਤੇ ਹਥਿਆਰਾਂ ਨਾਲ ਲੈਸ ਕਰੀਬ ਤਿੰਨ ਦਰਜਨ ਦੇ ਕਰੀਬ ਵਿਅਕਤੀਆਂ ਵੱਲੋਂ ਹਮਲਾ ਕੀਤਾ ਗਿਆ ਹੈ। ਇਸ ਹਮਲੇ ਵਿੱਚ ਪਰਿਵਾਰ ਦਾ ਮੁਖੀ ਕਾਲਾ ਸਿੰਘ ਅਤੇ ਉਸ ਦੀ ਭੈਣ ਬਲਜੀਤ ਕੌਰ ਜ਼ਖ਼ਮੀ ਹੋ ਗਏ ਅਤੇ ਘਰ ਦੇ ਬਾਕੀ ਮੈਂਬਰਾਂ ਨੇ ਕਮਰਿਆਂ ਅੰਦਰ ਲੁਕ ਕੇ ਆਪਣੀ ਜਾਨ ਬਚਾਈ। ਪਰਿਵਾਰ ਵਲੋਂ ਇਸ ਘਟਨਾ ਦੀ ਜਾਣਕਾਰੀ ਸਰਪੰਚ ਸਮੇਤ ਪਿੰਡ ਵਾਸੀਆਂ ਨੂੰ ਦੇਣ ਤੋਂ ਬਾਅਦ ਇਕੱਠੇ ਹੋਏ ਪਿੰਡ ਵਾਸੀਆਂ ਨੇ ਤਿੰਨ ਮੁਲਜ਼ਮ ਭਰਾਵਾਂ ਨੂੰ ਕਾਬੂ ਕਰਕੇ ਪੁਲੀਸ ਹਵਾਲੇ ਕਰ ਦਿੱਤਾ।

Advertisements

ਪੁਲਿਸ ਮੁਤਾਬਕ ਹਮਲੇ ਵਿਚ ਸ਼ਾਮਲ ਇਨ੍ਹਾਂ ਭਰਾਵਾਂ ਨੂੰ ਵੀ ਸੱਟਾ ਲੱਗੀਆਂ ਹਨ। ਜਿਸ ਕਾਰਨ ਉਨ੍ਹਾਂ ਨੂੰ ਵੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸ਼ਾਮ 6 ਵਜੇ ਦੇ ਕਰੀਬ ਨਜ਼ਦੀਕ ਪਿੰਡ ਰ੍ਹੇੜਵਾਂ ਦੇ ਤਿੰਨ ਭਰਾ ਬਲਦੇਵ ਸਿੰਘ, ਗੱਗੂ ਅਤੇ ਸ਼ੇਰੀ ਤਿੰਨ ਦਰਜਨ ਹਥਿਆਰਬੰਦ ਸਾਥੀਆਂ ਨਾਲ ਕਾਲਾ ਸਿੰਘ ਦੀ ਘਰ ਪੁੱਜੇ ਅਤੇ ਇੱਟਾ ਰੋੜਿਆਂ ਨਾਲ ਹਮਲਾ ਕਰ ਦਿੱਤਾ। ਇਸ ਅਤੇ ਹੋਏ ਹਮਲੇ ਵਿਚ ਕਾਲਾ ਸਿੰਘ ਅਤੇ ਉਸ ਦੀ ਭੈਣ ਬਲਜੀਤ ਕੌਰ ਜ਼ਖ਼ਮੀ ਹੋ ਗਏ।

ਉਨ੍ਹਾਂ ਦੱਸਿਆ ਕਿ ਹਮਲਾਵਰਾਂ ਨੂੰ ਸ਼ੱਕ ਸੀ ਕਿ ਕਾਲਾ ਸਿੰਘ ਨੇ ਉਨ੍ਹਾਂ ਦੀ ਘਰ ਦੀ ਕੱਢੀ ਦੇਸੀ ਸ਼ਰਾਬ ਬਾਰੇ ਮੁਖਬਰੀ ਕਰਕੇ ਪੁਲੀਸ ਪਾਸ ਫੜਾਇਆ ਹੈ। ਜਾਣਕਾਰੀ ਮੁਤਾਬਕ ਮੁਲਜ਼ਮਾਂ ਦੀ ਬੀਤੇ ਦਿਨ ਹੀ ਇਸ ਕੇਸ ਵਿੱਚ ਜ਼ਮਾਨਤ ਹੋਈ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਪਿੰਡ ਵਾਸੀਆਂ ਵੱਡੀ ਗਿਣਤੀ ਵਿੱਚ ਉਕਤ ਘਰ ਪੁੱਜ ਗਏ ਅਤੇ ਇਨ੍ਹਾਂ ਤਿੰਨਾਂ ਭਰਾਵਾਂ ਨੂੰ ਕਾਬੂ ਕਰਕੇ ਪੁਲੀਸ ਹਵਾਲੇ ਕੀਤਾ।

ਕਾਲਾ ਸਿੰਘ ਦੀ ਪਤਨੀ ਅਮਰਜੀਤ ਕੌਰ ਨੇ ਦੱਸਿਆ ਕਿ ਹਮਲਾਵਰਾਂ ਨੇ ਉਨ੍ਹਾਂ ਦੇ ਘਰੇਲੂ ਕੀਮਤੀ ਸਾਮਾਨ ਦੀ ਭੰਨਤੋੜ ਕੀਤੀ। ਥਾਣਾ ਮੁਖੀ ਲਛਮਣ ਸਿੰਘ ਨੇ ਦੱਸਿਆ ਕਿ ਦੋਹਾਂ ਧਿਰਾਂ ਵਿਚ ਪੁਰਾਣੀ ਰੰਜਸ਼ ਚੱਲਦੀ ਆ ਰਹੀ ਸੀ ਜਿਸ ਕਾਰਨ ਇਹ ਘਟਨਾ ਵਾਪਰੀ ਹੈ, ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here