Tuesday, October 13, 2026
Home Chandigarh ਅਮਰੀਕਾ ‘ਚ 2 ਭਾਰਤੀ ਵਿਅਕਤੀ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ

ਅਮਰੀਕਾ ‘ਚ 2 ਭਾਰਤੀ ਵਿਅਕਤੀ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਭਾਰਤੀ ਦੇ ਦੋ ਵਿਅਕਤੀ ਗੁਰਪ੍ਰੀਤ ਸਿੰਘ ਤੇ ਜਸਵੀਰ ਸਿੰਘ ਨੂੰ ਅਮਰੀਕਾ ਵਿੱਚ ਇੰਡੀਆਨਾ ਪੁਲਿਸ ਨੇ ਕਰੋੜਾਂ ਰੁਪਏ ਦੇ ਨਸ਼ੀਲੇ ਪਦਾਰਥ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਵਿੱਚੋਂ ਇਕ ਗੁਰਪ੍ਰੀਤ ਸਿੰਘ ਮਾਛੀਵਾੜਾ ਇਲਾਕੇ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਤੇ ਜਸਵੀਰ ਸਿੰਘ ਦੋਵੇਂ ਅਮਰੀਕਾ ਵਿਖੇ ਟਰੱਕ ਚਲਾਉਣ ਦਾ ਕੰਮ ਕਰਦੇ ਸਨ, ਜਿਨ੍ਹਾਂ ਨੂੰ ਇੰਡੀਅਨ ਪੁਲਿਸ ਵੱਲੋਂ ਜਾਂਚ ਲਈ ਰੋਕਿਆ।

Advertisements

ਪੁਲਿਸ ਨੂੰ ਸ਼ੱਕ ਸੀ ਕਿ ਉਹ ਨਸ਼ੀਲੇ ਪਦਾਰਥਾਂ ਦੀ ਸਮਗਲਿੰਗ ਕਰ ਰਹੇ ਹਨ ਅਤੇ ਜਦੋਂ ਪੁਲਿਸ ਵੱਲੋਂ ਤਲਾਸ਼ੀ ਲਈ ਗਈ ਤਾਂ ਟਰੱਕ ਦੇ ਸਲੀਪਰ ਬਰਥ ਵਿੱਚੋਂ 300 ਪੌਂਡ ਤੋਂ ਵੱਧ ਕੋਕੀਨ ਮਿਲੀ। ਇਨ੍ਹਾਂ ਨਸ਼ੀਲੇ ਪਦਾਰਥਾਂ ਦੀ ਅੰਤਰਾਸ਼ਟਰੀ ਬਾਜ਼ਾਰ ਵਿੱਚ ਕੀਮਤ 7 ਮਿਲੀਅਨ ਡਾਲਰ ਹੈ ਜਦਕਿ ਭਾਰਤੀ ਕਰੰਸੀ ਨਾਲ ਇਸ ਦੀ ਕੀਮਤ 63 ਕਰੋੜ ਰੁਪਏ ਤੋਂ ਵੱਧ ਬਣਦੀ ਹੈ। ਪੁਲਿਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਕੇ ਪੁਟਨਮ ਕਾਊਂਟੀ ਜੇਲ੍ਹ ਭੇਜ ਦਿੱਤਾ ਹੈ।

LEAVE A REPLY

Please enter your comment!
Please enter your name here