
ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਵਿੱਚ ਲਗਾਤਾਰ ਵੱਧ ਰਹੀ ਠੰਢ ਨੂੰ ਮਦੇਨਜ਼ਰ ਰੱਖਦੇ ਹੋਏ ਸਕੂਲਾਂ ਵਿੱਚ ਮੁੜ ਤੋਂ ਛੁੱਟੀਆਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ।

ਜਾਣਕਾਰੀ ਦਿੰਦੇ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਸਿਆ ਕਿ ਮੁੱਖਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਸੂਬੇ ਵਿੱਚ ਵੱਧ ਰਹੀ ਠੰਢ ਅਤੇ ਧੁੰਦ ਨੂੰ ਦੇਖਦਿਆਂ, ਬੱਚਿਆਂ ਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਹੋਏ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ ਅਤੇ 14 ਜਨਵਰੀ ਤੋਂ ਸਾਰੇ ਸਕੂਲ ਆਮ ਦਿਨਾਂ ਵਾਂਗ ਖੁੱਲ੍ਹਣਗੇ।












