Sunday, October 25, 2026
Home Punjab ਖੇਤਾਂ ‘ਚੋਂ ਮਿਲੀ ਨੌਜਵਾਨ ਦੀ ਲਾਸ਼, 2 ਦਿਨਾਂ ਤੋਂ ਸੀ ਲਾਪਤਾ

ਖੇਤਾਂ ‘ਚੋਂ ਮਿਲੀ ਨੌਜਵਾਨ ਦੀ ਲਾਸ਼, 2 ਦਿਨਾਂ ਤੋਂ ਸੀ ਲਾਪਤਾ

ਕਪੂਰਥਲਾ (ਦ ਸਟੈਲਰ ਨਿਊਜ਼)। ਕਪੂਰਥਲਾ ਵਿੱਚ ਸੁੱਖ ਸਾਗਰ ਕਲੋਨੀ ਨੇੜੇ ਖੇਤਾਂ ਵਿੱਚੋਂ ਇਕ ਨੌਜਵਾਨ ਦੀ ਲਾਸ਼ ਮਿਲੀ। ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਫੈਲ ਗਈ । ਮ੍ਰਿਤਕ ਦੀ ਪਛਾਣ ਸਾਗਰ ਪੁੱਤਰ ਸੁਰਿੰਦਰਪਾਲ ਵਾਸੀ ਪਿੰਡ ਨਡਾਲੀ, ਥਾਣਾ ਬੇਗੋਵਾਲ ਵਜੋਂ ਹੋਈ ਹੈ।

Advertisements

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਾਗਰ ਪਿਛਲੇ ਦੋ ਦਿਨਾਂ ਤੋਂ ਲਾਪਤਾ ਸੀ। ਉਹ ਆਪਣੀ ਭੈਣ ਦੇ ਪਿੰਡ ਡੋਲੇ ਤੋਂ ਬੱਸ ਰਾਹੀਂ ਕਪੂਰਥਲਾ ਆਇਆ ਸੀ ਅਤੇ ਉਸ ਨੇ ਚਰਚ ਜਾਣਾ ਸੀ, ਪਰ ਘਰ ਵਾਪਸ ਨਾ ਆਉਣ ’ਤੇ ਪਰਿਵਾਰ ਨੇ ਥਾਣਾ ਸਿਟੀ ਕਪੂਰਥਲਾ ਵਿੱਚ ਉਸ ਦੀ ਗੁਮਸ਼ੁਦਗੀ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਬਰਾਮਦ ਕਰ ਲਿਆ ਅਤੇ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਤੋਂ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ। ਜਦਕਿ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
 

LEAVE A REPLY

Please enter your comment!
Please enter your name here