
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਤੋਂ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਹਰਮਿੰਦਰ ਸਿੰਘ ਸੰਧੂ ਵੱਲੋਂ ਆਮ ਆਦਮੀ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਹਰਮਿੰਦਰ ਸਿੰਘ ਸੰਧੂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਕੀਤੀ ਹੈ। ਜਿਸ ਤੋਂ ਬਾਅਦ ਉਹਨਾਂ ਦਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂਆਂ ਵਲੋਂ ਨਿਘਾ ਸਵਾਗਤ ਕੀਤਾ ਗਿਆ।

ਸ਼ੋਸ਼ਲ ਮੀਡੀਆ ਤੇ ਜਾਣਕਾਰੀ ਦਿੰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਹਰਮਿੰਦਰ ਸੰਧੂ ਦੇ ਸ਼ਾਮਲ ਹੋਣ ਨਾਲ ਪਾਰਟੀ ਨੂੰ ਵੱਡਾ ਹੁਲਾਰਾ ਮਿਲਿਆ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਇਕਾਈ ਦੀ ਸਿਫਾਰਸ਼ ‘ਤੇ, ਉਨ੍ਹਾਂ ਨੂੰ ਚੱਬੇਵਾਲ ਵਿਧਾਨ ਸਭਾ ਸੀਟ ਦਾ ਹਲਕਾ ਇੰਚਾਰਜ ਨਿਯੁਕਤ ਕਰਕੇ ਖੁਸ਼ ਹਾਂ। ਉਹਨਾਂ ਕਿਹਾ ਕਿ ਹਰਮਿੰਦਰ ਸੰਧੂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੀ ਪੂਰੀ ਵਾਹ ਲਾਉਣਗੇ।












