Friday, October 23, 2026
Home Crime ਸ਼ਰਧਾਲੂਆਂ ਨੂੰ ਲੈ ਕੇ ਜਾ ਰਿਹਾ ਟੈਂਪੋ ਟਰੈਵਲਰ ਖੜ੍ਹੇ ਟਰੱਕ ਨਾਲ ਟਕਰਾਇਆ,...

ਸ਼ਰਧਾਲੂਆਂ ਨੂੰ ਲੈ ਕੇ ਜਾ ਰਿਹਾ ਟੈਂਪੋ ਟਰੈਵਲਰ ਖੜ੍ਹੇ ਟਰੱਕ ਨਾਲ ਟਕਰਾਇਆ, 4 ਦੀ ਮੌਤ, 7 ਜ਼ਖ਼ਮੀ

ਕਰਨਾਟਕ (ਦ ਸਟੈਲਰ ਨਿਊਜ਼)। ਕਰਨਾਟਕ ਦੇ ਤੁਮਾਕੁਰੂ ਜ਼ਿਲ੍ਹੇ ਵਿੱਚ ਅੱਜ ਸਵੇਰੇ ਇੱਕ ਸੜਕ ਹਾਦਸਾ ਵਾਪਰਿਆ। ਸ਼ਰਧਾਲੂਆਂ ਨੂੰ ਲੈ ਕੇ ਜਾ ਰਿਹਾ ਇੱਕ ਟੈਂਪੋ ਟਰੈਵਲਰ ਸੜਕ ਕਿਨਾਰੇ ਖੜ੍ਹੇ ਇੱਕ ਟਰੱਕ ਨਾਲ ਟਕਰਾ ਗਿਆ।

Advertisements

ਇਕ ਲੜਕੀ ਸਮੇਤ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸਾਰੇ ਸਬਰੀਮਾਲਾ ਮੰਦਰ ਤੋਂ ਵਾਪਸ ਆ ਰਹੇ ਸਨ। ਟੱਕਰ ਵਿੱਚ ਟੈਂਪੂ ਟਰੈਵਲਰ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਮ੍ਰਿਤਕਾਂ ਦੀ ਪਛਾਣ ਸਾਕਸ਼ੀ (7), ਵੈਂਕਟੇਸ਼ੱਪਾ (30), ਮਰਤੱਪਾ (35) ਅਤੇ ਗਵਿਸਿਦੱਪਾ (40) ਵਜੋਂ ਹੋਈ ਹੈ।

ਸਾਰੇ ਮ੍ਰਿਤਕ ਕੋਪਲ ਜ਼ਿਲ੍ਹੇ ਦੇ ਵਸਨੀਕ ਸਨ। ਇਸ ਹਾਦਸੇ ਵਿਚ ਸੱਤ ਹੋਰ ਲੋਕ ਗੰਭੀਰ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
 

LEAVE A REPLY

Please enter your comment!
Please enter your name here