Monday, October 26, 2026
Home Crime ਮਜੀਠੀਆ ਦਾ ਸੇਵਾਦਾਰ ਗ੍ਰਿਫ਼ਤਾਰ, ਵਿਜੀਲੈਂਸ ਦੇ ਕੰਮ ‘ਚ ਵਿਘਨ ਪਾਉਣ ਖਿਲਾਫ਼ ਕੇਸ...

ਮਜੀਠੀਆ ਦਾ ਸੇਵਾਦਾਰ ਗ੍ਰਿਫ਼ਤਾਰ, ਵਿਜੀਲੈਂਸ ਦੇ ਕੰਮ ‘ਚ ਵਿਘਨ ਪਾਉਣ ਖਿਲਾਫ਼ ਕੇਸ ਦਰਜ

ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਉਸ ਦੇ ਇੱਕ ਹੋਰ ਸਾਥੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ, ਪੁਲਿਸ ਨੇ ਮਜੀਠੀਆ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ‘ਤੇ ਪਿਛਲੇ ਕਈ ਵਰ੍ਹਿਆਂ ਤੋਂ ਸੇਵਾਦਾਰ ਵਜੋਂ ਸੇਵਾ ਨਿਭਾ ਰਹੇ ਦਵਿੰਦਰ ਵੇਰਕਾ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। 

Advertisements

ਜਾਣਕਾਰੀ ਅਨੁਸਾਰ, ਦਵਿੰਦਰ ਵੇਰਕਾ ਨੂੰ ਅਕਾਲੀ ਦਲ ਦੇ ਸੀਨੀਅਰ ਆਗੂ ਨੂੰ ਗ੍ਰਿਫ਼ਤਾਰ ਕਰਨ ਸਮੇਂ ਵਿਜੀਲੈਂਸ ਬਿਊਰੋ ਦੇ ਕੰਮ ‘ਚ ਵਿਘਨ ਪਾਉਣ ਖਿਲਾਫ਼ ਦਰਜ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਵਿੱਚ ਉਸ ਦਾ ਨਾਮ ਸ਼ਾਮਲ ਕੀਤਾ ਗਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਹੁਣ ਹਰਦੀਪ ਸਿੰਘ ਉਰਫ ਦਵਿੰਦਰ ਵੇਰਕਾ ਸੇਵਾਦਾਰ ਦਾ 2 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ।

LEAVE A REPLY

Please enter your comment!
Please enter your name here