Tuesday, October 27, 2026
Home Crime ਲੁਟੇਰਿਆਂ ਨੇ ਸੁਨਿਆਰੇ ਨੂੰ ਘੇਰ ਕੇ ਕਿਰਪਾਨਾਂ ਨਾਲ ਕੀਤਾ ਹਮਲਾ, 425 ਗ੍ਰਾਮ...

ਲੁਟੇਰਿਆਂ ਨੇ ਸੁਨਿਆਰੇ ਨੂੰ ਘੇਰ ਕੇ ਕਿਰਪਾਨਾਂ ਨਾਲ ਕੀਤਾ ਹਮਲਾ, 425 ਗ੍ਰਾਮ ਸੋਨਾ ਲੁੱਟਿਆ

ਅੰਮ੍ਰਿਤਸਰ (ਦ ਸਟੈਲਰ ਨਿਊਜ਼)।  ਅੰਮ੍ਰਿਤਸਰ ਦੇ ਥਾਣਾ ਸੀ-ਡਵੀਜ਼ਨ ਦੇ ਅਧੀਨ ਪੈਂਦੇ ਨਿਊ ਫਲਾਵਰ ਸਕੂਲ ਦੇ ਨੇੜੇ 8-10 ਹਥਿਆਰਬੰਦ ਵਿਅਕਤੀਆਂ ਨੇ ਸੁਨਿਆਰੇ ਨੂੰ ਘੇਰ ਕੇ ਕਿਰਪਾਨਾਂ ਨਾਲ ਹਮਲਾ ਕਰਕੇ 425 ਗ੍ਰਾਮ ਸੋਨਾ ਲੁੱਟ ਲਿਆ ਹੈ। ਇਹ ਘਟਨਾ ਅੱਜ ਸਵੇਰ ਦੀ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਫ਼ਰਾਰ ਹੋ ਗਏ। ਮੌਕੇ ‘ਤੇ ਮੌਜੂਦ ਲੋਕਾਂ ਨੇ ਕਾਰੋਬਾਰੀ ਮੁਖਤਾਰ ਸਿੰਘ ਦੇ ਪਰਿਵਾਰ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

Advertisements

ਅੰਮ੍ਰਿਤਸਰ ਵਿੱਚ ਦਿਨ-ਦਿਹਾੜੇ ਹੋਏ ਹਮਲੇ ਦੀ ਇੱਕ ਸਨਸਨੀਖੇਜ਼ ਵੀਡੀਓ ਸਾਹਮਣੇ ਆਈ ਹੈ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਵਾਇਰਲ ਵੀਡੀਓ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਕੁਝ ਨੌਜਵਾਨ ਇੱਕ ਕਾਲੀ ਕਾਰ ਵਿੱਚ ਆਉਂਦੇ ਹਨ ਅਤੇ ਇੱਕ ਬਾਈਕ ਸਵਾਰ ‘ਤੇ ਹਮਲਾ ਕਰਦੇ ਹਨ। ਟੱਕਰ ਲੱਗਣ ‘ਤੇ ਬਾਈਕ ਸਵਾਰ ਜ਼ਮੀਨ ‘ਤੇ ਡਿੱਗ ਪੈਂਦਾ ਹੈ ਅਤੇ ਹਮਲਾਵਰ ਹਥਿਆਰ ਲੈ ਕੇ ਪੀੜਤ ਦਾ ਪਿੱਛਾ ਕਰਦੇ ਦਿਖਾਈ ਦੇ ਰਹੇ ਹਨ।

ਪੀੜਤ ਦੇ ਰਿਸ਼ਤੇਦਾਰ ਸਾਹਿਬ ਸਿੰਘ ਨੇ ਦੱਸਿਆ ਕਿ ਜ਼ਖਮੀ ਮੁਖਤਾਰ ਸਿੰਘ ਦਾ ਸੁਲਤਾਨਵਿੰਡ ਰੋਡ ਇਲਾਕੇ ਵਿੱਚ ਗਹਿਣਿਆਂ ਦਾ ਸ਼ੋਰੂਮ ਹੈ। ਵੀਰਵਾਰ ਨੂੰ ਉਹ ਸ਼ੋਰੂਮ ਤੋਂ 425 ਗ੍ਰਾਮ ਸੋਨਾ ਲੈ ਕੇ ਘਰ ਆ ਗਏ ਸਨ। ਸ਼ੁੱਕਰਵਾਰ ਸਵੇਰੇ 10:30 ਵਜੇ ਜਦੋਂ ਉਹ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਪਣੇ ਇੱਕ ਗਾਹਕ ਨੂੰ ਇਹ ਸੋਨਾ ਦੇਣ ਜਾ ਰਹੇ ਸਨ ਤਾਂ ਰਸਤੇ ਵਿੱਚ ਕਾਲੇ ਰੰਗ ਦੀ ਕਾਰ ਵਿੱਚ ਸਵਾਰ ਨੌਜਵਾਨਾਂ ਨੇ ਪਹਿਲਾਂ ਉਨ੍ਹਾਂ ਦੇ ਬਾਈਕ ਨੂੰ ਟੱਕਰ ਮਾਰੀ ਅਤੇ ਫਿਰ ਉਨ੍ਹਾਂ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ। 

ਹਥਿਆਰਬੰਦ ਲੋਕਾਂ ਨੇ ਮੁਖਤਾਰ ਸਿੰਘ ‘ਤੇ ਤਲਵਾਰਾਂ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਜ਼ਖ਼ਮੀ ਕਰ ਦਿੱਤਾ ਅਤੇ ਸੋਨਾ ਲੁੱਟ ਕੇ ਫ਼ਰਾਰ ਹੋ ਗਏ।

LEAVE A REPLY

Please enter your comment!
Please enter your name here