Thursday, October 22, 2026
Home Crime 10 ਹਜ਼ਾਰ ਰੁਪਏ ਲਈ ਸਾਲੇ ਨੇ ਜੀਜੇ ਦਾ ਬੇਰਹਿਮੀ ਨਾਲ ਕੀਤਾ ਕਤਲ

10 ਹਜ਼ਾਰ ਰੁਪਏ ਲਈ ਸਾਲੇ ਨੇ ਜੀਜੇ ਦਾ ਬੇਰਹਿਮੀ ਨਾਲ ਕੀਤਾ ਕਤਲ

ਬਿਹਾਰ (ਦ ਸਟੈਲਰ ਨਿਊਜ਼)। ਬਿਹਾਰ ਦੇ ਪੂਰਨੀਆ ਜ਼ਿਲ੍ਹੇ ਵਿੱਚ 10 ਹਜ਼ਾਰ ਰੁਪਏ ਲਈ ਸਾਲੇ ਨੇ ਆਪਣੇ ਹੀ ਜੀਜੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ । ਉਧਾਰ ਲਏ ਪੈਸੇ ਵਾਪਸ ਕਰਨ ਦੇ ਬਹਾਨੇ ਸਾਲੇ ਨੇ ਆਪਣੇ ਜੀਜੇ ਨੂੰ ਫੋਨ ਕਰਕੇ ਸੁੰਨਸਾਨ ਜਗ੍ਹਾ ‘ਤੇ ਬੁਲਾਇਆ ਅਤੇ ਕੁਹਾੜੇ ਨਾਲ ਜੀਜੇ ਦੇ ਸਿਰ, ਚਿਹਰੇ ਅਤੇ ਸਰੀਰ ਦੇ ਹੋਰ ਹਿੱਸਿਆਂ ‘ਤੇ 10 ਵਾਰ ਹਮਲਾ ਕੀਤਾ,ਜਿਸ ਕਾਰਨ ਉਸ ਦੀ ਮੌਤ ਹੋ ਗਈ।।

Advertisements

ਹੱਤਿਆ ਤੋਂ ਬਾਅਦ ਸਾਲੇ ਨੇ 3 ਫੁੱਟ ਡੂੰਘਾ ਟੋਆ ਪੁੱਟਿਆ ਅਤੇ ਸਬੂਤ ਮਿਟਾਉਣ ਲਈ ਲਾਸ਼ ਨੂੰ ਟੋਏ ਵਿੱਚ ਦੱਬ ਦਿੱਤਾ।
ਮ੍ਰਿਤਕ ਦੀ ਲਾਸ਼ 8 ਜਨਵਰੀ ਨੂੰ ਮੁਲਜ਼ਮ ਦੀ ਨਿਸ਼ਾਨਦੇਹੀ ‘ਤੇ ਬਰਾਮਦ ਕੀਤੀ ਗਈ ਅਤੇ ਲਾਸ਼ ਨੂੰ ਟੋਏ ਵਿੱਚੋਂ ਕੱਢ ਕੇ ਪੋਸਟਮਾਰਟਮ ਕਰਵਾਇਆ ਗਿਆ ਅਤੇ ਮ੍ਰਿਤਕ ਦੇਹ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਗਈ । ਮ੍ਰਿਤਕ ਦੇ ਬੇਟੇ ਦੀ ਸ਼ਿਕਾਇਤ ‘ਤੇ ਸ਼੍ਰੀਨਗਰ ਥਾਣਾ ਖੇਤਰ ਦੀ ਪੁਲਿਸ ਨੇ ਐਫ.ਆਈ.ਆਰ. ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ 45 ਸਾਲਾ ਸ਼ਫੀਕ ਆਲਮ ਵਜੋਂ ਹੋਈ ਹੈ, ਜਦਕਿ ਮੁਲਜ਼ਮ ਦੀ ਪਛਾਣ ਮ੍ਰਿਤਕ ਦੇ ਸਾਲਾ 25 ਸਾਲਾ ਮੁਹੰਮਦ ਸਮੀਰ ਵਜੋਂ ਹੋਈ ਹੈ।

LEAVE A REPLY

Please enter your comment!
Please enter your name here