Saturday, October 24, 2026
Home Crime ਮੈਡੀਕਲ ਵਿਦਿਆਰਥਣ ਦੀ ਇਲਾਜ ਦੌਰਾਨ ਮੌਤ, ਮਾਰਕੁੱਟ ਤੇ ਜਿਣਸੀ ਸੋਸ਼ਣ ਦੇ ਆਰੋਪ

ਮੈਡੀਕਲ ਵਿਦਿਆਰਥਣ ਦੀ ਇਲਾਜ ਦੌਰਾਨ ਮੌਤ, ਮਾਰਕੁੱਟ ਤੇ ਜਿਣਸੀ ਸੋਸ਼ਣ ਦੇ ਆਰੋਪ

ਪਟਨਾ (ਦ ਸਟੈਲਰ ਨਿਊਜ਼)। ਬਿਹਾਰ ਦੀ ਰਾਜਧਾਨੀ ਪਟਨਾ ਵਿੱਚ 18 ਸਾਲਾ ਮੈਡੀਕਲ ਵਿਦਿਆਰਥਣ ਦੀ ਮੇਦਾਂਤਾ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ । ਵਿਦਿਆਰਥਣ ਦੀ ਮੌਤ ਤੋਂ ਬਾਅਦ ਇਸ ਮਾਮਲੇ ਨੇ ਤੂਲ ਫੜ ਲਿਆ ਹੈ ਕਿਉਂਕਿ ਲੜਕੀ ਦੇ ਪਰਿਵਾਰ ਨੇ ਕੁੱਟਮਾਰ ਅਤੇ ਜਿਨਸੀ ਸ਼ੋਸ਼ਣ ਦਾ ਆਰੋਪ ਲਗਾਉਂਦੇ ਹੋਏ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਜਿਸ ਤੋਂ ਬਾਅਦ ਹੋਸਟਲ ਪ੍ਰਬੰਧਨ ਅਤੇ ਪੁਲਿਸ ਦੀ ਭੂਮਿਕਾ ‘ਤੇ ਸਵਾਲ ਉੱਠ ਰਹੇ ਹਨ।

Advertisements

ਮ੍ਰਿਤਕ ਵਿਦਿਆਰਥਣ ਦੇ ਪਰਿਵਾਰ ਨੇ 9 ਜਨਵਰੀ ਨੂੰ ਚਿੱਤਰਗੁਪਤ ਨਗਰ ਪੁਲਿਸ ਸਟੇਸ਼ਨ ਵਿੱਚ ਕੇਸ ਦਰਜ ਕਰਵਾਇਆ ਸੀ। ਸ਼ਿਕਾਇਤ ਵਿੱਚ ਆਰੋਪ ਲਗਾਇਆ ਗਿਆ ਸੀ ਕਿ ਜਿਸ ਹੋਸਟਲ ਵਿਚ ਵਿਦਿਆਰਥਣ ਰਹਿ ਰਹੀ ਸੀ, ਉਥੇ ਉਸ ਦੇ ਨਾਲ ਮਾਰਕੁੱਟ ਅਤੇ ਜਿਣਸੀ ਸੋਸ਼ਣ ਹੋਇਆ। ਸਿਹਤ ਖ਼ਰਾਬ ਹੋਣ ਤੋਂ ਬਾਅਦ ਉਸ ਨੂੰ ਮੇਦਾਂਤਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਵਿਦਿਆਰਥਣ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਅਨੁਸਾਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ।

LEAVE A REPLY

Please enter your comment!
Please enter your name here