Saturday, October 24, 2026
Home Punjab ਪਤੰਗ ਚੜਾਉਂਦੇ ਸਮੇਂ ਤੀਜੀ ਮੰਜ਼ਿਲ ਤੋਂ ਡਿੱਗਣ ਕਾਰਨ 12 ਸਾਲਾਂ ਹਰਜੋਤ ਦੀ...

ਪਤੰਗ ਚੜਾਉਂਦੇ ਸਮੇਂ ਤੀਜੀ ਮੰਜ਼ਿਲ ਤੋਂ ਡਿੱਗਣ ਕਾਰਨ 12 ਸਾਲਾਂ ਹਰਜੋਤ ਦੀ ਮੌਤ

ਸੰਗਰੂਰ (ਦ ਸਟੈਲਰ ਨਿਊਜ਼)। ਸੰਗਰੂਰ ਦੇ ਨਜ਼ਦੀਕੀ ਪਿੰਡ ਤੁੰਗਾਂ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ। ਆਪਣੇ ਘਰ ਪਤੰਗ ਚੜਾਉਂਦੇ ਸਮੇਂ 12 ਸਾਲਾਂ ਹਰਜੋਤ ਸਿੰਘ ਦੀ ਤੀਜੀ ਮੰਜ਼ਿਲ ਤੋਂ ਡਿੱਗਣ ਕਾਰਨ ਮੌਤ ਹੋ ਗਈ। ਹਰਜੋਤ ਛੇਵੀਂ ਕਲਾਸ ਦਾ ਵਿਦਿਆਰਥੀ ਸੀ ਅਤੇ ਆਪਣੇ ਮਾਪਿਆਂ ਦਾ ਇਕੱਲਾ ਪੁੱਤ ਸੀ।

Advertisements

ਜਾਣਕਾਰੀ ਮੁਤਾਬਕ ਬੀਤੇ ਕੱਲ 11 ਜਨਵਰੀ ਨੂੰ ਸ਼ਾਮ ਦੇ ਸਮੇਂ ਹਰਜੋਤ ਆਪਣੇ ਤਿੰਨ ਮੰਜ਼ਿਲਾਂ ਘਰ ਦੀ ਛੱਤ ਉੱਤੇ ਪਤੰਗ ਉਡਾ ਰਿਹਾ ਸੀ। ਘਰ ਵਿੱਚ ਲੱਗੀ ਲਿਫਟ ਵਾਲੀ ਜਗ੍ਹਾ ਦੇ ਉੱਪਰ ਗਰਿਲਾਂ ਕੋਲ ਖੜ੍ਹ ਕੇ ਪਤੰਗ ਚੜਾਉਂਦੇ ਹੋਏ ਅਚਾਨਕ ਸੰਤੁਲਨ ਬਿਗੜ ਗਿਆ ਅਤੇ ਉਹ ਤੀਜੀ ਮੰਜ਼ਿਲ ਤੋਂ ਹੇਠਾਂ ਡਿੱਗ ਪਿਆ। ਹਾਦਸੇ ਵਿੱਚ ਹਰਜੋਤ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।

ਹਾਦਸੇ ਤੋਂ ਤੁਰੰਤ ਬਾਅਦ ਪਰਿਵਾਰਕ ਮੈਂਬਰ ਹਰਜੋਤ ਨੂੰ ਸੰਗਰੂਰ ਦੇ ਇੱਕ ਪ੍ਰਾਈਵੇਟ ਹਸਪਤਾਲ ਲੈ ਕੇ ਪਹੁੰਚੇ। ਉਥੋਂ ਡਾਕਟਰਾਂ ਨੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਪਟਿਆਲਾ ਦੇ ਅਮਰ ਹਸਪਤਾਲ ਰੈਫਰ ਕਰ ਦਿੱਤਾ ਪਰ ਦੁਖਦਾਈ ਗੱਲ ਇਹ ਰਹੀ ਕਿ ਰਸਤੇ ਵਿੱਚ ਹੀ ਹਰਜੋਤ ਸਿੰਘ ਨੇ ਦਮ ਤੋੜ ਦਿੱਤਾ। ਅੱਜ ਸਵੇਰੇ ਕਰੀਬ 11 ਵਜੇ ਬੱਚੇ ਦਾ ਅੰਤਿਮ ਸਸਕਾਰ ਕੀਤਾ ਗਿਆ।

ਪਰਿਵਾਰ ਨੇ ਆਰੋਪ ਲਗਾਇਆ ਹੈ ਕਿ ਚਾਈਨਾ ਡੋਰ ਦੀ ਬੇਰੋਕ-ਟੋਕ ਵਿਕਰੀ ਕਾਰਨ ਅਜਿਹੇ ਹਾਦਸੇ ਵਾਪਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਚਾਈਨਾ ਡੋਰ ਨਾ ਮਿਲੇ ਤਾਂ ਬੱਚੇ ਪਤੰਗ ਚੜਾਉਣ ਸਮੇਂ ਆਪਣੀ ਜਾਨ ਨਾ ਗਵਾਉਣ। ਪਰਿਵਾਰ ਨੇ ਪੰਜਾਬ ਸਰਕਾਰ ਤੋਂ ਚਾਈਨਾ ਡੋਰ ਦੀ ਵਿਕਰੀ ‘ਤੇ ਪੂਰਨ ਪਾਬੰਦੀ ਲਗਾਉਣ ਅਤੇ ਆਰੋਪੀਆਂ ਖ਼ਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

LEAVE A REPLY

Please enter your comment!
Please enter your name here