Tuesday, October 20, 2026
Home Crime ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਦੀ ਅਦਾਲਤਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ...

ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਦੀ ਅਦਾਲਤਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਕੋਰਟ ਕੰਪਲੈਕਸ ਕਰਵਾਏ ਖਾਲੀ  

ਲੁਧਿਆਣਾ (ਦ ਸਟੈਲਰ ਨਿਊਜ਼)। ਪੰਜਾਬ ਵਿੱਚ ਜ਼ਿਲ੍ਹਾ ਅਦਾਲਤਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਹੁਣ ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਵਿਖੇ ਅਦਾਲਤਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਸੁਰੱਖਿਆ ਦੇ ਮੱਦੇਨਜ਼ਰ ਕੋਰਟ ਕੰਪਲੈਕਸਾਂ ਨੂੰ ਖਾਲੀ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਕਿਸੇ ਨੂੰ ਵੀ ਕੰਪਲੈਕਸ ਵਿੱਚ ਨਾ ਜਾਣ ਲਈ ਕਿਹਾ ਗਿਆ ਹੈ।

Advertisements

ਪੰਜਾਬ ਵਿੱਚ ਅਦਾਲਤਾਂ ਨੂੰ ਗਣਤੰਤਰ ਦਿਵਸ ਤੋਂ ਪਹਿਲਾਂ ਧਮਕੀਆਂ ਮਿਲਣ ਨਾਲ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਲੁਧਿਆਣਾ ਦੀ ਕੋਰਟ ਦੇ ਵਿੱਚ ਪੁਲਿਸ ਨੇ ਐਂਟਰੀ ਬੰਦ ਕਰ ਦਿੱਤੀ ਹੈ। ਨਾਲ ਹੀ ਬਾਰ ਐਸੋਸੀਏਸ਼ਨ ਵੱਲੋਂ ਵੀ ਸਾਰੇ ਵਕੀਲ ਭਾਈਚਾਰੇ ਨੂੰ ਕੰਪਲੈਕਸ ਅੰਦਰ ਜਾਣ ਦੀ ਸਲਾਹ ਦਿੱਤੀ ਗਈ ਹੈ।

ਲੁਧਿਆਣਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵਿਪਿਨ ਸੱਗੜ ਨੇ ਕਿਹਾ ਕਿ ਸਵੇਰੇ 8:15 ਵਜੇ ਇੱਕ ਈਮੇਲ ਪ੍ਰਾਪਤ ਹੋਈ ਜਿਸ ਵਿੱਚ ਅਦਾਲਤ ਦੀ ਇਮਾਰਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਸੂਚਨਾ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਨੂੰ ਮੌਕੇ ‘ਤੇ ਬੁਲਾਇਆ ਗਿਆ ਅਤੇ ਇੱਕ ਬੰਬ ਸਕੁਐਡ ਤਾਇਨਾਤ ਕੀਤਾ ਗਿਆ।

ਉਧਰ, ਫਤਿਹਗੜ੍ਹ ਸਾਹਿਬ ਸਥਿਤ ਜ਼ਿਲ੍ਹਾ ਜੁਡੀਸ਼ੀਅਲ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਅਦਾਲਤ ਪ੍ਰਸ਼ਾਸਨ ਵੱਲੋਂ ਤੁਰੰਤ ਸਖ਼ਤ ਕਦਮ ਚੁੱਕੇ ਗਏ। ਸੁਰੱਖਿਆ ਕਾਰਨਾਂ ਕਰਕੇ ਜੁਡੀਸ਼ੀਅਲ ਕੰਪਲੈਕਸ ਦੀ ਦਾਖ਼ਲਾ ਅਸਥਾਈ ਤੌਰ ’ਤੇ ਬੰਦ ਕਰ ਦਿੱਤੀ ਗਈ। 

ਜਾਣਕਾਰੀ ਅਨੁਸਾਰ, ਜ਼ਿਲ੍ਹਾ ਸੈਸ਼ਨ ਜੱਜ ਨੂੰ ਈਮੇਲ ਰਾਹੀਂ ਪ੍ਰਾਪਤ ਹੋਈ। ਇਸ ਧਮਕੀ ਤੋਂ ਬਾਅਦ ਕੋਟ ਕੰਪਲੈਕਸ ਫਤਿਹਗੜ੍ਹ ਸਾਹਿਬ ਨੂੰ ਸੁਰੱਖਿਆ ਕਾਰਨਾ ਕਰਕੇ ਬੰਦ ਕਰ ਦਿੱਤਾ ਗਿਆ।

ਪੁਲਿਸ ਅਤੇ ਬੰਬ ਸਕੁਐਡ ਤਲਾਸ਼ੀ ਮੁਹਿੰਮ ਚਲਾ ਰਹੇ ਹਨ। ਕਿਸੇ ਨੂੰ ਵੀ ਅਦਾਲਤ ਦੇ ਅਹਾਤੇ ਵਿੱਚ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ।

LEAVE A REPLY

Please enter your comment!
Please enter your name here