
ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਦੇ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਅਜੈ ਗੁਪਤਾ ਦੀ ਪਤਨੀ ਰੇਨੂ ਗੁਪਤਾ ਦਾ ਬੀਤੀ ਰਾਤ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਬਾਅਦ ਦੁਪਹਿਰ 2:00 ਵਜੇ ਦੁਰਗਿਆਣਾ ਸ਼ਿਵਪੁਰੀ, ਹਾਥੀ ਗੇਟ ਵਿਖੇ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਰੇਨੂ ਗੁਪਤਾ ਜਿਗਰ ਦੇ ਕੈਂਸਰ ਤੋਂ ਪੀੜ੍ਹਤ ਸਨ।

ਉਨ੍ਹਾਂ ਦੀ ਹਾਲਤ ਕਈ ਦਿਨਾਂ ਤੋਂ ਨਾਜ਼ੁਕ ਬਣੀ ਹੋਈ ਸੀ ਅਤੇ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਦੇ ਆਈ.ਸੀ.ਯੂ. ਵਿਚ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ। ਡਾਕਟਰਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ, ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ।












