Saturday, October 31, 2026
Home Crime 2 ਕਾਰਾਂ ਦੀ ਆਪਸ ‘ਚ ਜ਼ੋਰਦਾਰ ਟੱਕਰ, 6 ਜ਼ਖ਼ਮੀ

2 ਕਾਰਾਂ ਦੀ ਆਪਸ ‘ਚ ਜ਼ੋਰਦਾਰ ਟੱਕਰ, 6 ਜ਼ਖ਼ਮੀ

ਸੁਲਤਾਨਪੁਰ ਲੋਧੀ (ਦ ਸਟੈਲਰ ਨਿਊਜ਼)। ਸੁਲਤਾਨਪੁਰ ਲੋਧੀ– ਡੱਲਾ ਮਾਰਗ ’ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਦੋ ਕਾਰਾਂ ਦੀ ਆਪਸ ਵਿੱਚ ਜ਼ੋਰਦਾਰ ਟੱਕਰ ਹੋਣ ਕਰਕੇ 6 ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

Advertisements

ਮਿਲੀ ਜਾਣਕਾਰੀ ਅਨੁਸਾਰ, ਜ਼ਖ਼ਮੀ ਸ਼ਰਧਾਲੂ ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਕੇ ਵਾਪਸ ਜਾ ਰਹੇ ਸਨ। ਇਸ ਦੌਰਾਨ ਡੱਲਾ ਮਾਰਗ ’ਤੇ ਦੋਵਾਂ ਕਾਰਾਂ ਵਿਚਾਲੇ ਅਚਾਨਕ ਟੱਕਰ ਹੋ ਗਈ, ਜਿਸ ਨਾਲ ਮੌਕੇ ’ਤੇ ਅਫ਼ਰਾ-ਤਫ਼ਰੀ ਮਚ ਗਈ।

ਰਾਹਗੀਰਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here