
ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਦੇ ਕਰੀਬ 8 ਤੋਂ 10 ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜੰਡਿਆਲਾ ਗੁਰੂ ਦੇ ਪਿੰਡ ਮਿਹਰਬਾਨਪੁਰਾ ਦੇ ਸਰਕਾਰੀ ਹਾਈ ਸਕੂਲ ਦੀ ਈਮੇਲ ਆਈਡੀ ’ਤੇ ਧਮਾਕਿਆਂ ਕਰਨ ਦੀ ਧਮਕੀ ਆਈ ਹੈ। ਜੰਡਿਆਲਾ ਗੁਰੂ ਦੇ ਪਿੰਡ ਮਿਹਰਬਾਨਪੁਰਾ ਦੇ ਸਰਕਾਰੀ ਹਾਈ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਆਉਣ ਤੇ ਸਕੂਲ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਸਕੂਲਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ।

ਇਸ ਤੋਂ ਪਹਿਲਾਂ ਦੇ ਨਿਊ ਡੀ.ਐਨ. ਮਾਡਲ ਸਕੂਲ ਅਤੇ ਕੈਂਬ੍ਰਿਜ਼ ਸਕੂਲ ਨੂੰ ਮੇਲ ਰਾਹੀਂ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਮਿਲਣ ਤੋਂ ਬਾਅਦ ਸਕੂਲ ਨੂੰ ਕਰਵਾ ਲਿਆ ਗਿਆ ਤੇ ਬੱਚਿਆਂ ਨੂੰ ਆਪਣੇ ਆਪਣੇ ਘਰਾਂ ਦੇ ਵਿੱਚ ਭੇਜ ਦਿੱਤਾ ਗਿਆ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਸਕੂਲਾਂ ਦੀ ਜਾਂਚ ਕੀਤੀ ਜਾ ਰਹੀ ਹੈ।












