
ਦਿੱਲੀ(ਦ ਸਟੈਲਰ ਨਿਊਜ਼)। ਕੈਨੇਡਾ ਤੋਂ ਇਕ ਬਹੁਤ ਹੀ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ। 13 ਜਨਵਰੀ ਨੂੰ ਸਰੀ ਵਿੱਚ ਇੱਕ ਪੰਜਾਬੀ ਵਪਾਰੀ ਦਾ ਗੋਲੀ ਮਾਰ ਕੇ ਕਤਲ ਕੀਤਾ ਗਿਆ ਹੈ। ਘਟਨਾ ਉਦੋਂ ਵਾਪਰੀ ਜਦੋਂ ਦੁਪਹਿਰ ਸਮੇਂ ਵਪਾਰੀ ਬਿੰਦਰ ਸਿੰਘ ਗਰਚਾ ਆਪਣੇ ਫਾਰਮ ਹਾਊਸ ਨੇੜੇ ਸੀ। ਵਾਰਦਾਤ ਨੂੰ ਅੰਜਾਮ ਦੇਣ ਪਿੱਛੋਂ ਅਣਪਛਾਤੇ ਹਮਲਾਵਰਾਂ ਮੌਕੇ ਤੋਂ ਫ਼ਰਾਰ ਹੋ ਗਏ।

ਸਰੀ ਪੁਲਿਸ ਸੇਵਾ ਦੇ ਅਨੁਸਾਰ, ਦੁਪਹਿਰ 12:05 ਵਜੇ ਪੁਲਿਸ ਨੂੰ ਸੜਕ ਕਿਨਾਰੇ ਇੱਕ ਵਿਅਕਤੀ ਦੇ ਪਏ ਹੋਣ ਦੀ ਰਿਪੋਰਟ ਮਿਲੀ। ਪਹੁੰਚਣ ‘ਤੇ ਪੁਲਿਸ ਨੇ ਉਸ ਵਿਅਕਤੀ ਨੂੰ ਗੋਲੀਆਂ ਦੇ ਜ਼ਖ਼ਮਾਂ ਨਾਲ ਪੀੜਤ ਪਾਇਆ। ਸਰੀ ਫਾਇਰ ਸਰਵਿਸ ਅਤੇ ਬੀਸੀ ਐਮਰਜੈਂਸੀ ਸਿਹਤ ਸੇਵਾਵਾਂ ਨੇ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਸ ਵਿਅਕਤੀ ਨੂੰ ਮੌਕੇ ‘ਤੇ ਮ੍ਰਿਤਕ ਐਲਾਨ ਦਿੱਤਾ ਗਿਆ।
ਪੁਲਿਸ ਅਨੁਸਾਰ, ਘਟਨਾ ਕੇਨਸਿੰਗਟਨ ਪ੍ਰੇਰੀ ਖੇਤਰ ਵਿੱਚ ਵਾਪਰੀ, ਜੋ ਕਿ 176ਵੀਂ ਸਟਰੀਟ ਅਤੇ 35ਵੀਂ ਐਵੇਨਿਊ ‘ਤੇ ਸਥਿਤ ਹੈ, ਜੋ ਕਿ ਮੁੱਖ ਤੌਰ ‘ਤੇ ਖੇਤੀਬਾੜੀ ਖੇਤਰ ਹੈ।
ਹਾਲਾਂਕਿ, ਪੁਲਿਸ ਨੇ ਮ੍ਰਿਤਕ ਦੀ ਪਛਾਣ ਅਧਿਕਾਰਤ ਤੌਰ ‘ਤੇ ਜਾਰੀ ਨਹੀਂ ਕੀਤੀ ਹੈ, ਪਰ ਸੂਤਰਾਂ ਤੋਂ ਪਤਾ ਚੱਲਦਾ ਹੈ ਕਿ ਮਾਰੇ ਗਏ ਕਾਰੋਬਾਰੀ ਦੀ ਪਛਾਣ ਸਟੂਡੀਓ-12 ਦੇ ਮਾਲਕ ਬਿੰਦਰ ਗਰਚਾ ਵਜੋਂ ਹੋਈ ਹੈ। ਹਮਲਾਵਰਾਂ ਨੇ ਉਸਨੂੰ ਉਸਦੇ ਫਾਰਮ ਦੇ ਗੇਟ ਨੇੜੇ ਨਿਸ਼ਾਨਾ ਬਣਾਇਆ। ਕਤਲ ਤੋਂ ਥੋੜ੍ਹੀ ਦੇਰ ਬਾਅਦ, ਪੁਲਿਸ ਨੂੰ 189ਵੀਂ ਸਟਰੀਟ ਅਤੇ 40ਵੀਂ ਐਵੇਨਿਊ ਦੇ ਨੇੜੇ ਇੱਕ ਸੜੀ ਹੋਈ ਕਾਰ ਮਿਲੀ। ਜਾਂਚਕਰਤਾਵਾਂ ਦਾ ਮੰਨਣਾ ਹੈ ਕਿ ਇਹ ਗੱਡੀ ਕਤਲ ਨਾਲ ਜੁੜੀ ਹੋ ਸਕਦੀ ਹੈ। ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਸੀ ਅਤੇ ਫੋਰੈਂਸਿਕ ਟੀਮਾਂ ਨੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ












