Wednesday, October 21, 2026
Home Punjab ਵੀਐਚਪੀ ਦੇ ਜ਼ਿਲ੍ਹਾ ਪ੍ਰਧਾਨ ਜੀਵਨ ਵਾਲੀਆ ਦੇ ਘਰ ਤੇ ਹਮਲਾ ਪੁਲਿਸ ਪ੍ਰਸ਼ਾਸਨ...

ਵੀਐਚਪੀ ਦੇ ਜ਼ਿਲ੍ਹਾ ਪ੍ਰਧਾਨ ਜੀਵਨ ਵਾਲੀਆ ਦੇ ਘਰ ਤੇ ਹਮਲਾ ਪੁਲਿਸ ਪ੍ਰਸ਼ਾਸਨ ਦੀ ਅਸਫਲਤਾ ਨੂੰ ਦਰਸਾਉਂਦਾ ਹੈ: ਨਰੇਸ਼ ਪੰਡਿਤ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਵਿਰਾਸਤੀ ਸ਼ਹਿਰ ਕਪੂਰਥਲਾ ਵਿੱਚ ਅਪਰਾਧੀ ਅਤੇ ਸ਼ਰਾਰਤੀ ਅਨਸਰਾ ਦੇ ਹੌਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਉਹ ਹੁਣ ਹਿੰਦੂਤਵ ਦੀ ਆਵਾਜ਼ ਬੁਲੰਦ ਕਰਨ ਵਾਲੇ ਆਗੂਆਂ ਤੇ ਖੁੱਲ੍ਹ ਕੇ ਹਮਲੇ ਕਰ ਰਹੇ ਹਨ।ਵਿਸ਼ਵ ਹਿੰਦੂ ਪ੍ਰੀਸ਼ਦ ਬਜਰੰਗ ਦਲ ਤੇ ਸ਼ਿਵ ਸੈਨਾ ਊਧਵ ਬਾਲਾ ਸਾਹਿਬ ਠਾਕਰੇ ਦੇ ਆਗੂਆਂ ਨੇ ਮੰਗਲਵਾਰ ਰਾਤ ਨੂੰ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜ਼ਿਲ੍ਹਾ ਪ੍ਰਧਾਨ ਜੀਵਨ ਪ੍ਰਕਾਸ਼ ਵਾਲੀਆ ਦੇ ਘਰ ਤੇ ਹੋਏ ਹਮਲੇ ਤੇ ਗੁੱਸਾ ਪ੍ਰਗਟ ਕੀਤਾ ਹੈ।ਵਿਸ਼ਵ ਹਿੰਦੂ ਪ੍ਰੀਸ਼ਦ ਜਲੰਧਰ ਵਿਭਾਗ  ਦੇ ਪ੍ਰਧਾਨ ਨਰੇਸ਼ ਪੰਡਿਤ,ਸ਼ਿਵ ਸੈਨਾ ਊਧਵ ਬਾਲਾ ਸਾਹਿਬ ਠਾਕਰੇ ਜ਼ਿਲ੍ਹਾ ਪ੍ਰਧਾਨ ਦੀਪਕ ਮਦਾਨ,ਯੂਥ ਵਿੰਗ ਜ਼ਿਲ੍ਹਾ ਪ੍ਰਧਾਨ ਸੰਦੀਪ ਪੰਡਿਤ,ਹਿੰਦੂ ਨੇਤਾ ਹੈਪੀ ਸ਼ਰਮਾ,ਵਿਸ਼ਵ ਹਿੰਦੂ ਪ੍ਰੀਸ਼ਦ ਜ਼ਿਲ੍ਹਾ ਮੰਤਰੀ ਜੋਗਿੰਦਰ ਤਲਵਾੜ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਹਮਲਾਵਰਾਂ ਵੱਲੋਂ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜ਼ਿਲ੍ਹਾ ਪ੍ਰਧਾਨ ਜੀਵਨ ਵਾਲੀਆ ਤੇ ਕੀਤੇ ਗਏ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਨ।

Advertisements

ਹਿੰਦੂ ਆਗੂਆਂ ਨੇ ਪਿਛਲੇ ਕੁਝ ਦਿਨਾਂ ਤੋਂ ਸ਼ਹਿਰ ਵਿੱਚ ਵਧ ਰਹੀਆਂ ਅਪਰਾਧ ਅਤੇ ਹਿੰਸਾ ਦੀਆਂ ਘਟਨਾਵਾਂ ਤੇ ਚਿੰਤਾ ਪ੍ਰਗਟ ਕੀਤੀ।ਹਿੰਦੂ ਆਗੂਆਂ ਨੇ ਕਿਹਾ ਕਿ ਅਪਰਾਧ ਅਤੇ ਗੁੰਡਾਗਰਦੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਨੂੰ ਇਸ ਮਾਮਲੇ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ।ਹਿੰਦੂ ਆਗੂਆਂ ਨੇ ਕਿਹਾ ਕਿ ਮੰਗਲਵਾਰ ਰਾਤ ਨੂੰ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜ਼ਿਲ੍ਹਾ ਪ੍ਰਧਾਨ ਜੀਵਨ ਵਾਲੀਆ ਦੇ ਘਰ ਤੇ ਵੀ ਅਜਿਹੀ ਹੀ ਘਟਨਾ ਵਾਪਰੀ।ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਨੂੰ ਅਜਿਹੀ ਗੁੰਡਾਗਰਦੀ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਜਲਦ ਹੀ ਕਦਮ ਚੁੱਕਣੇ ਚਾਹੀਦੇ ਹਨ।ਹਿੰਦੂ ਆਗੂਆਂ ਨੇ ਕਿਹਾ ਕਿ ਸ਼ਹਿਰ ਵਿੱਚ ਗੁੰਡਾਗਰਦੀ ਦੀਆਂ ਵਧਦੀਆਂ ਘਟਨਾਵਾਂ ਤੋਂ ਅਜਿਹਾ ਲੱਗ ਰਿਹਾ ਹੈ ਕਿ ਲੋਕਾਂ ਨੂੰ ਆਪਣੀ ਰੱਖਿਆ ਲਈ ਕਦਮ ਚੁੱਕਣੇ ਪੈਣਗੇ।ਹਿੰਦੂ ਆਗੂਆਂ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਗੁੰਡਾਗਰਦੀ ਦੀਆਂ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਪੁਲਿਸ ਤਾਇਨਾਤੀ ਵਧਾਉਣ ਦੀ ਅਪੀਲ ਕੀਤੀ।

ਹਿੰਦੂ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਹਿੰਦੂ ਸੰਗਠਨਾਂ ਦੇ ਨੁਮਾਇੰਦਿਆਂ ਨੂੰ ਸ਼ਰਾਰਤੀ ਅਨਸਰਾਂ ਤੋਂ ਖ਼ਤਰਾ ਹੈ।ਹਿੰਦੂ ਆਗੂਆਂ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਆਪਣੇ ਸਵਾਰਥਾਂ ਲਈ ਪੰਜਾਬ ਦਾ ਮਾਹੌਲ ਖਰਾਬ ਕਰ ਰਹੇ ਹਨ।ਹਿੰਦੂ ਆਗੂਆਂ ਨੇ  ਕਿਹਾ ਕਿ ਸਰਕਾਰ ਹਿੰਦੂ ਆਗੂਆਂ ਦੀ ਸੁਰੱਖਿਆ ਵੱਲ ਧਿਆਨ ਨਹੀਂ ਦੇ ਰਹੀ ਹੈ।ਹਿੰਦੂ ਆਗੂਆਂ  ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।ਅੰਤ ਵਿੱਚ ਹਿੰਦੂ ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੁਲਿਸ ਪ੍ਰਸਾਸ਼ਨ ਨੇ ਦੋ ਦਿਨਾਂ ਦੇ ਅੰਦਰ ਅੰਦਰ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕੀਤਾ ਤਾਂ ਸ਼ਹਿਰ ਦੀਆ ਸਾਰੀਆਂ ਸਮਾਜਿਕ ਧਾਰਮਿਕ ਸੰਗਠਨਾਂ ਦੀ ਇੱਕ ਬੈਠਕ ਕਰਕੇ ਵੱਡੇ ਪੱਧਰ ਤੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।ਇਸ ਮੌਕੇ ਸ਼ਿਵ ਸੈਨਾ ਊਧਵ ਬਾਲਾ ਸਾਹਿਬ ਠਾਕਰੇ ਜ਼ਿਲ੍ਹਾ ਪ੍ਰਧਾਨ ਦੀਪਕ ਮਦਾਨ, ਯੂਥ ਵਿੰਗ ਜ਼ਿਲ੍ਹਾ ਪ੍ਰਧਾਨ ਸੰਦੀਪ ਪੰਡਿਤ, ਵਿਸ਼ਵ ਹਿੰਦੂ ਪ੍ਰੀਸ਼ਦ ਜ਼ਿਲ੍ਹਾ ਮੰਤਰੀ ਜੋਗਿੰਦਰ ਤਲਵਾੜ,ਬਜਰੰਗ ਦਲ ਦੇ ਆਗੂ ਸੰਜੇ ਸ਼ਰਮਾ ਅਤੇ ਗੋਲਡੀ ਸ਼ਰਮਾ,ਵਿਸ਼ਵ ਹਿੰਦੂ ਪ੍ਰੀਸ਼ਦ ਜ਼ਿਲ੍ਹਾ ਉਪ ਪ੍ਰਧਾਨ ਰਾਜੀਵ ਟੰਡਨ, ਰਾਜ ਕੁਮਾਰ ਅਰੋੜਾ, ਵਿਜੇ ਯਾਦਵ, ਅਸ਼ੋਕ ਕੁਮਾਰ, ਪਵਨ ਸ਼ਰਮਾ,ਚੰਦਰਮੋਹਨ ਭੋਲਾ, ਮੰਗਤ ਰਾਮ ਭੋਲਾ, ਗਗਨ ਗਿੱਲ ਆਦਿ ਮੌਜੂਦ ਸਨ।


LEAVE A REPLY

Please enter your comment!
Please enter your name here