
ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਵਿੱਚ ਸੰਘਣੀ ਧੁੰਦ ਅਤੇ ਖਰਾਬ ਮੌਸਮ ਦੇ ਮੱਦੇਨਜ਼ਰ ਸਰਕਾਰ ਵੱਲੋਂ ਲਏ ਗਏ ਫੈਸਲੇ ਮੁਤਾਬਕ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦਾ 16 ਜਨਵਰੀ ਤੋਂ 21 ਜਨਵਰੀ ਤੱਕ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ।


ਮਿਲੀ ਜਾਣਕਾਰੀ ਮੁਤਾਬਕ ਸਮੂਹ ਪ੍ਰਾਇਮਰੀ ਸਕੂਲ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਅਤੇ ਸਮੂਹ ਮਿਡਲ/ਹਾਈ/ਸੀਨੀਅਰ ਸੈਕੰਡਰ ਸੂਕਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3:20 ਵਜੇ ਤੱਕ ਕਰ ਦਿੱਤਾ ਗਿਆ ਹੈ।











