
ਬਠਿੰਡਾ (ਦ ਸਟੈਲਰ ਨਿਊਜ਼)। ਪੰਜਾਬ ਵਿੱਚ ਲੁੱਟ-ਖੋਹ ਤੇ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀ ਲੈ ਰਹੀਆ। ਇਸੇ ਤਰ੍ਹਾਂ ਦੀ ਵਾਰਦਾਤ ਇਕ ਬਠਿੰਡਾ ਸ਼ਹਿਰ ਦੇ ਪ੍ਰਤਾਪ ਨਗਰ ਇਲਾਕੇ ਵਿੱਚ ਤੜਕਸਾਰ ਕਰੀਬ 3.11 ਵਜੇ ਇੱਕ ਵੱਡੀ ਅਪਰਾਧਿਕ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ 15 ਤੋਂ 16 ਨਕਾਬਪੋਸ਼ ਵਿਅਕਤੀ ਇਕੱਠੇ ਹੋ ਕੇ ਇੱਕ ਸੁਨਿਆਰੇ ਦੀ ਦੁਕਾਨ ਵਿੱਚ ਦਾਖ਼ਲ ਹੋਏ ਅਤੇ ਦੁਕਾਨ ਤੋਂ ਗਹਿਣਿਆਂ ਦੀ ਕਾਫੀ ਵੱਡੀ ਲੁੱਟ ਕਰ ਕੇ ਫ਼ਰਾਰ ਹੋ ਗਏ।

ਦੱਸਿਆ ਜਾ ਰਿਹਾ ਹੈ ਕਿ ਲੁਟੇਰੇ ਪਾਰਸ ਜਵੈਲਰਜ ਦੀ ਦੁਕਾਨ ਤੋਂ ਗੱਟੇ ਭਰ ਕੇ ਚਾਂਦੀ ਨਾਲ ਲੈ ਗਏ ਹਨ। ਕੁਝ ਹੋਰ ਦੁਕਾਨਾਂ ਦੇ ਤਾਲੇ ਤੋੜਨ ਦੀ ਕੋਸ਼ਿਸ਼ ਕੀਤੀ।
ਇਸ ਘਟਨਾ ਨਾਲ ਇਲਾਕੇ ਦੇ ਵਪਾਰੀਆਂ ਅਤੇ ਆਮ ਲੋਕਾਂ ਵਿੱਚ ਭਾਰੀ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਇਸ ਤਰ੍ਹਾਂ ਅਪਰਾਧਿਕ ਘਟਨਾਵਾਂ ਲਗਾਤਾਰ ਵਧਦੀਆਂ ਰਹੀਆਂ ਤਾਂ ਸ਼ਹਿਰ ਵਿੱਚ ਲੋਕਾਂ ਲਈ ਘਰੋਂ ਨਿਕਲਣਾ ਵੀ ਮੁਸ਼ਕਲ ਹੋ ਜਾਵੇਗਾ। ਲੋਕਾਂ ਨੇ ਚਿੰਤਾ ਜਤਾਈ ਕਿ 16 ਵਿਅਕਤੀਆਂ ਦਾ ਇਕੱਠੇ ਹੋ ਕੇ ਇੱਕ ਦੁਕਾਨ ਵਿੱਚ ਦਾਖ਼ਲ ਹੋ ਜਾਣਾ ਸੁਰੱਖਿਆ ਪ੍ਰਬੰਧਾਂ ’ਤੇ ਗੰਭੀਰ ਸਵਾਲ ਖੜੇ ਕਰਦਾ ਹੈ। ਜੇਕਰ ਉਸ ਵੇਲੇ ਕੋਈ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕਰਦਾ ਤਾਂ ਵੱਡਾ ਜਾਨੀ ਨੁਕਸਾਨ ਵੀ ਹੋ ਸਕਦਾ ਸੀ।
ਚੋਰੀ ਤੋਂ ਖਫ਼ਾ ਦੁਕਾਨਦਾਰਾਂ ਨੇ ਬਜ਼ਾਰ ਵਿਕਾਉ ਦੇ ਪੋਸਟਰ ਲਾ ਦਿਤੇ। ਇਸ ਮੌਕੇ ਬੀਜੇਪੀ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਕਿਹਾ ਜ਼ੇਕਰ ਚੋਰ 72 ਘੰਟਿਆਂ ’ਚ ਨਾਂ ਫੜੇ ਧਰਨਾ ਦਿੱਤਾ ਜਾਵੇਗਾ। ਘਟਨਾ ਦੀ ਸੂਚਨਾ ਮਿਲਣ ’ਤੇ ਕਨਾਲ ਥਾਣੇ ਦੀ ਪੁਲੀਸ ਮੌਕੇ ’ਤੇ ਐੱਸਪੀ ਸਿਟੀ ਨਰਿੰਦਰ ਸਿੰਘ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।












